ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਅਵਤਾਰ ਪੁਰਬ ਮਨਾਇਆ
ਕੱਥੂਨੰਗਲ, 24 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖ਼ਲਾਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਗੁਰੂ ਰਾਮਦਾਸ ਜੀ ਦੀ ਬਾਣੀ ਵਿਚੋਂ ਲਿਆ ਸ਼ਬਦ ਗਾਇਨ ਕਰਨ ਉਪਰੰਤ ਧਾਰਮਿਕ ਅਧਿਆਪਕ ਮੈਡਮ ਮਨਜੀਤ ਕੌਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ।
ਅਜੀਤ ਡੈਸਕ
25-10-2026