ਅਕਾਲੀ ਆਗੂਆਂ ਤੇ ਵਰਕਰਾਂ ਦ ਇਕੱਤਰਤਾ ਹੋਈ
ਮਾਨਾਂਵਾਲਾ, 24 ਅਕਤੂਬਰ (ਗੁਰਦੀਪ ਸਿੰਘ ਨਾਗੀ)- ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡਾਂ ਮਹਿਮਾ, ਬੁਤ, ਵਰਪਾਲ ਤੇ ਵਣਚੜੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦ ਇਕੱਤਰਤਾ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਦੇ ਗ੍ਰਹਿ ਪਿੰਡ ਮਹਿਮਾ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ ’ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਆਖਿਆ ਕਿ ਹਲਕਾ ਅਟਾਰੀ ਦੀ 10 ਨਵੰਬਰ ਨੂੰ ਬਾਠ ਪੈਲੇਸ, ਗੁਰਦੁਆਰਾ ਸੰਨ ਸਾਹਿਬ ਰੋਡ, ਅੰਮ੍ਰਿਤਸਰ ਵਿਖੇ ਹੋਣ ਵਾਲੀ ‘ਮਾਵਾਂ-ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਇਤਿਹਾਸਕ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੀ ਪ੍ਰਧਾਨਗੀ ਸ਼ੋ੍ਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕਰਨਗੇ ਅਤੇ ਹਲਕਾ ਅਟਾਰੀ ਦੀਆਂ ਮਾਵਾਂ-ਧੀਆਂ ਨੂੰ ਸੰਬੋਧਨ ਕਰਨਗੇ।
ਮਾਨਾਂਵਾਲਾ, 24 ਅਕਤੂਬਰ (ਗੁਰਦੀਪ ਸਿੰਘ ਨਾਗੀ)- ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡਾਂ ਮਹਿਮਾ, ਬੁਤ, ਵਰਪਾਲ ਤੇ ਵਣਚੜੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦ ਇਕੱਤਰਤਾ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਦੇ ਗ੍ਰਹਿ ਪਿੰਡ ਮਹਿਮਾ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ ’ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਆਖਿਆ ਕਿ ਹਲਕਾ ਅਟਾਰੀ ਦੀ 10 ਨਵੰਬਰ ਨੂੰ ਬਾਠ ਪੈਲੇਸ, ਗੁਰਦੁਆਰਾ ਸੰਨ ਸਾਹਿਬ ਰੋਡ, ਅੰਮ੍ਰਿਤਸਰ ਵਿਖੇ ਹੋਣ ਵਾਲੀ ‘ਮਾਵਾਂ-ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਇਤਿਹਾਸਕ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੀ ਪ੍ਰਧਾਨਗੀ ਸ਼ੋ੍ਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕਰਨਗੇ ਅਤੇ ਹਲਕਾ ਅਟਾਰੀ ਦੀਆਂ ਮਾਵਾਂ-ਧੀਆਂ ਨੂੰ ਸੰਬੋਧਨ ਕਰਨਗੇ। ਲਾਲੀ ਰਣੀਕੇ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਭਰ ’ਚ ਆਰੰਭੀ ਗਈ ਮਾਵਾਂ-ਧੀਆਂ ਲਲਕਾਰ ਮੁਹਿੰਮ ਨੂੰ ਸਫਲ ਬਣਾਉਣ ਲਈ ਅਕਾਲੀ ਆਗੂਆਂ ਤੇ ਵਰਕਰਾਂ ਖਾਸਕਰ ਬੀਬੀਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਹਲਕਾ ਪੱਧਰ ’ਤੇ ਡਿਊਟੀਆਂ ਵੀ ਲਗਾਈਆਂ ਜਾ ਰਹੀਆਂ ਹਨ। ਇਸ ਮੌਕੇ ਜੈਮਲ ਸਿੰਘ ਵਰਪਾਲ, ਅਜਮੇਰ ਸਿੰਘ ਮਹਿਮਾ ਸਰਕਲ ਪ੍ਰਧਾਨ, ਪ੍ਰੇਮ ਸਿੰਘ ਮਹਿਮਾ, ਲਖਜਿੰਦਰ ਸਿੰਘ ਭੁੱਲਰ, ਹਰਜੀਤ ਸਿੰਘ, ਬਲਗੇਰ ਸਿੰਘ ਨੰਬਰਦਾਰ, ਮਲਕੀਤ ਸਿੰਘ ਵਣਚੜੀ, ਜੱਸ ਵਰਪਾਲ, ਮਲਕੀਤ ਸਿੰਘ, ਸਤਨਾਮ ਸਿੰਘ, ਬਚਿੱਤਰ ਸਿੰਘ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।