26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮਾਨਾਂਵਾਲਾ ਵਿਖੇ ਦੋ ਰੋਜ਼ਾ ਕੀਰਤਨ ਦਰਬਾਰ ਕਰਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ

ਓਠੀਆਂ, 25 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮੂਹ ਪਿੰਡ ਵਾਸੀਆਂ ਵਲੋਂ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲੇ ਅਤੇ ਬਾਬਾ ਕੁਲਬੀਰ ਸਿੰਘ ਗੁਰੂ ਕੇ ਬਾਗ ਵਾਲੇ ਦੀ ਰਹਿਨੁਮਾਈ ਹੇਠ 31 ਅਕਤੂਬਰ ਤੇ 1 ਨਵੰਬਰ ਨੂੰ ਸ਼ਾਮ 5 ਤੋਂ ਰਾਤ 11 ਵਜੇ ਤੱਕ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਦੀਆਂ ਸੰਗਤਾਂ ਨਾਲ ਪਿੰਡ ਵਾਸੀਆਂ ਤੋਂ ਉਗਰਾਈ ਦੇ ਗੱਫੇ ਲੈ ਰਹੇ ਬਾਬਾ ਕੁਲਬੀਰ ਸਿੰਘ ਗੁਰੂ ਕੇ ਬਾਗ ਵਾਲਿਆਂ ਅਤੇ ਸਮੂਹ ਪਿੰਡ ਦੇ ਨੌਜਵਾਨਾ ਨੇ ਦੱਸਿਆ ਕਿ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ।

ਅਜੀਤ ਡੈਸਕ 26-10-2026
ਓਠੀਆਂ, 25 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮੂਹ ਪਿੰਡ ਵਾਸੀਆਂ ਵਲੋਂ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲੇ ਅਤੇ ਬਾਬਾ ਕੁਲਬੀਰ ਸਿੰਘ ਗੁਰੂ ਕੇ ਬਾਗ ਵਾਲੇ ਦੀ ਰਹਿਨੁਮਾਈ ਹੇਠ 31 ਅਕਤੂਬਰ ਤੇ 1 ਨਵੰਬਰ ਨੂੰ ਸ਼ਾਮ 5 ਤੋਂ ਰਾਤ 11 ਵਜੇ ਤੱਕ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਦੀਆਂ ਸੰਗਤਾਂ ਨਾਲ ਪਿੰਡ ਵਾਸੀਆਂ ਤੋਂ ਉਗਰਾਈ ਦੇ ਗੱਫੇ ਲੈ ਰਹੇ ਬਾਬਾ ਕੁਲਬੀਰ ਸਿੰਘ ਗੁਰੂ ਕੇ ਬਾਗ ਵਾਲਿਆਂ ਅਤੇ ਸਮੂਹ ਪਿੰਡ ਦੇ ਨੌਜਵਾਨਾ ਨੇ ਦੱਸਿਆ ਕਿ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਉਨ੍ਹਾਂ ਦੱਸਿਆ ਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਰਾਤ ਸੱਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਅਤੇ ਕਥਾਵਾਚਕ ਗਿਆਨੀ ਸੁਖਦੇਵ ਸਿੰਘ ਪਟਨਾ ਸਾਹਿਬ ਵਾਲੇ, ਭਾਈ ਮਿਲਖਾ ਸਿੰਘ ਮੌਜੀ ਢਾਡੀ ਜਥਾ, ਭਾਈ ਜਸਵਿੰਦਰ ਸਿੰਘ ਮੰਜੀ ਸਾਹਿਬ ਵਾਲੇ, ਭਾਈ ਸਰੂਪ ਸਿੰਘ ਕੰਡਿਆਣਾ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਲਾਡਰਾ ਵਾਲੇ ਢਾਡੀ ਜਥਾ ਅਤੇ ਹੋਰ ਸੰਤ ਮਹਾਂਪੁਰਸ਼ ਸੰਗਤਾਂ ਨੂੰ ਸ਼ਾਮ 5 ਤੋਂ ਰਾਤ 11 ਵਜੇ ਤੱਕ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਸੁਣਾ ਕੇ ਨਿਹਾਲ ਕਰਨਗੇ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਜਾਣਗੇ। ਸੰਗਤਾਂ ਨੂੰ ਬੇਨਤੀ ਕੀਤੀ ਕੇ ਕੀਰਤਨ ਦਰਬਾਰ ਵਿਚ ਹਾਜ਼ਰੀ ਲਵਾਉਣ ਅਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲ ਕਰਨ। ਇਸ ਮੌਕੇ ਸਮੂਹ ਪਿੰਡ ਦੇ ਨੌਜਵਾਨ ਭਾਰੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸ਼ਾਹਲੀਵਾਲ ’ਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ ਅਗਲੀ ਖ਼ਬਰ ਦੀਵਾਲੀ ’ਤੇ ਲੋਕ ਪਟਾਕਿਆਂ ਦੀ ਬੇਲੋੜੀ ਗਰਜ ਤੋਂ ਗੁਰੇਜ ਕਰਨ : ਰਾਜ ਕੁਮਾਰ ਲੁੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।