ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ਬੱਚਿਆਂ ਨੂੰ ਕਾਨੂੰਨੀ ਹੱਕਾਂ ਅਤੇ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਜੁਵੇਨਾਈਲ ਜਸਟਿਸ ਐਕਟ-2015 ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ ।
ਅਜੀਤ ਡੈਸਕ
27-10-2026