ਗੁ: ਨਾਨਕਸਰ ਸਾਹਿਬ ਸਠਿਆਲਾ ਦੇ ਕੰਪਲੈਕਸ ਵਿਖੇ ਸੰਗਤਾਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਸੇਵਾ ਜਾਰੀ
ਸਠਿਆਲਾ, 26 ਅਕਤੂਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਸਠਿਆਲਾ ਵਿਖੇ ਸੰਗਤਾਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਸੇਵਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਮੁੱਖ ਗਿਆਨੀ ਬੂਟਾ ਸਿੰਘ, ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਨੂੰ ਲੈ ਕੇ ਇਤਿਹਾਸਕ ਅਸਥਾਨ ਗੁ: ਨਾਨਕਸਰ ਸਾਹਿਬ ਵਿਖੇ ਸੰਗਤਾਂ ਵਲੋਂ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
27-10-2026