ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਮਜੀਠਾ ਇਕਾਈ ਨੇ ਭਗਵੰਤ ਮਾਨ ਅਤੇ ਹਰਪਾਲ ਚੀਮਾ ਦਾ ਸਾੜਿਆ ਪੁਤਲਾ
ਮਜੀਠਾ, 26 ਅਕਤੂਬਰ (ਸੋਖੀ, ਸਹਿਮੀ)-ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਮਜੀਠਾ ਦੀ ਇਕਾਈ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਨਾਗ ਦੀ ਅਗਵਾਈ ਵਿਚ ਬੱਸ ਅੱਡਾ ਨਾਗ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜਿਆ ਗਿਆ। ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਮਜੀਠਾ ਅੰਮ੍ਰਿਤਸਰ ਮੁੱਖ ਸੜਕ ਤੇ ਅੱਡਾ ਨਾਗ ਕਲਾਂ ਵਿਖੇ ਆਵਾਜਾਈ ਰੋਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ।
ਅਜੀਤ ਡੈਸਕ
27-10-2026