ਸ਼ਹੀਦ ਭਾਈ ਬੇਅੰਤ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ 31 ਨੂੰ ਮਨਾਈ ਜਾਵੇਗੀ 42ਵੀਂ ਸਾਲਾਨਾ ਬਰਸੀ : ਭਾਈ ਸਖੀਰਾ
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਦੌਰਾਨ ਸੁਰੱਖਿਆ ਫੋਰਸਾਂ ਵਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਸਾਲਾਨਾ ਬਰਸੀ 31 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪੰਥਕ ਜਥੇਬੰਦੀਆਂ ਵਲੋਂ ਉਤਸ਼ਾਹ ਨਾਲ ਮਨਾਈ ਜਾਵੇਗੀ। ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਰਹੇ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ 29 ਅਕਤੂਬਰ ਨੂੰ ਸ੍ਰੀ ਅਖੰਪ ਪਾਠ ਆਰੰਭ ਹੋਵੇਗਾ, ਜਿਸ ਦਾ 31 ਅਕਤੂਬਰ ਨੂੰ ਸਵੇਰੇ 7 ਵਜੇ ਪੈਣ ਉਪਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਕੀਤਾ ਜਾਵੇਗਾ ਅਤੇ ਅਰਦਾਸ ਉਪਰੰਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬਾਨ ਤੇ ਪੰਥਕ ਆਗੂਆਂ ਵਲੋਂ ਸਨਮਾਨਿਤ ਕੀਤਾ ਜਾਵੇਗਾ।
ਸ਼ਹੀਦ ਭਾਈ ਬੇਅੰਤ ਸਿੰਘ
29-10-2026