02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਪਿੰਡ ਹਰੀਆਂ ਦੇ ਅਕਾਲੀ ਵਰਕਰ ਦੀ ਮੌਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮਜੀਠਾ, 1 ਨਵੰਬਰ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲਗਦੇ ਪਿੰਡ ਹਰੀਆਂ ਦੇ ਵਸਨੀਕ ਅਕਾਲੀ ਵਰਕਰ ਹਰਵੰਤ ਸਿੰਘ ਦੀ ਪਿਛਲੇ ਦਿਨੀਂ ਅਚਾਨਕ ਮੌਤ ਹੋ ਗਈ ਸੀ। ਜਿਸ ਤੇ ਹਰਵੰਤ ਸਿੰਘ ਦੀ ਪਤਨੀ ਸਤਨਾਮ ਕੌਰ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਸਤੇ ਹਲਕਾ ਵਿਧਾਇਕਾ ਗਨੀਵ ਕੌਰ ਮਜੀਠੀਆ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਉਨ੍ਹਾਂ ਨੇ ਸਤਨਾਮ ਕੌਰ ਨਾਲ ਅਫਸੋਸ ਜ਼ਾਹਿਰ ਕੀਤਾ ਅਤੇ ਹਰਵੰਤ ਸਿੰਘ ਦੀ ਮੌਤ ਨਾਲ ਪਰਿਵਾਰ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਘਾਟਾ ਦੱਸਿਆ।

ਅਜੀਤ ਡੈਸਕ 02-11-2026
ਮਜੀਠਾ, 1 ਨਵੰਬਰ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲਗਦੇ ਪਿੰਡ ਹਰੀਆਂ ਦੇ ਵਸਨੀਕ ਅਕਾਲੀ ਵਰਕਰ ਹਰਵੰਤ ਸਿੰਘ ਦੀ ਪਿਛਲੇ ਦਿਨੀਂ ਅਚਾਨਕ ਮੌਤ ਹੋ ਗਈ ਸੀ। ਜਿਸ ਤੇ ਹਰਵੰਤ ਸਿੰਘ ਦੀ ਪਤਨੀ ਸਤਨਾਮ ਕੌਰ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਸਤੇ ਹਲਕਾ ਵਿਧਾਇਕਾ ਗਨੀਵ ਕੌਰ ਮਜੀਠੀਆ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਉਨ੍ਹਾਂ ਨੇ ਸਤਨਾਮ ਕੌਰ ਨਾਲ ਅਫਸੋਸ ਜ਼ਾਹਿਰ ਕੀਤਾ ਅਤੇ ਹਰਵੰਤ ਸਿੰਘ ਦੀ ਮੌਤ ਨਾਲ ਪਰਿਵਾਰ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਘਾਟਾ ਦੱਸਿਆ। ਮਜੀਠੀਆ ਨੇ ਸਵ: ਹਰਵੰਤ ਸਿੰਘ ਦੀ ਪਤਨੀ ਸਤਨਾਮ ਕੌਰ ਨੂੰ ਹੌਸਲਾ ਦਿੰਦੇ ਹੋਏ ਹਮੇਸ਼ਾਂ ਪਰਿਵਾਰ ਦਾ ਸਾਥ ਦੇਣ ਲਈ ਕਿਹਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਆਪਣੇ ਵਰਕਰਾਂ ਨਾਲ ਉਨ੍ਹਾਂ ਦੇ ਦੁੱਖ ਸੁੱਖ ਵਿਚ ਡੱਟ ਕੇ ਖੜਾ ਹੈ। ਇਸ ਮੌਕੇ ਬੀਬਾ ਗਨੀਵ ਕੌਰ ਮਜੀਠੀਆ ਦੇ ਨਾਲ ਮਜੀਠੀਆ ਦੇ ਸਿਆਸੀ ਸਕੱਤਰ ਗਗਨਦੀਪ ਸਿੰਘ ਭਕਨਾ, ਸੰਤੋਖ ਸਿੰਘ, ਸਾਬਕਾ ਸਰਪੰਚ ਮੱਖਣ ਸਿੰਘ ਹਰੀਆਂ, ਬਲਕਾਰ ਸਿੰਘ ਫੌਜੀ, ਪਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਗਗਨਦੀਪ ਸਿੰਘ, ਨਵਪ੍ਰਮੀਤ ਸਿੰਘ, ਜ਼ੋਬਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਮਲਕੀਤ ਸਿੰਘ ਚੰਡੇ, ਕਸ਼ਮੀਰ ਸਿੰਘ, ਸ਼ੇਰ ਸਿੰਘ,ਦਰਸ਼ਨ ਸਿੰਘ, ਸਤਨਾਮ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਰੋਸ, ਡੀ.ਸੀ. ਦਫ਼ਤਰ ਅੰਮ੍ਰਿਤਸਰ ਅੱਗੇ ਝੋਨਾ ਸੁੱਟਣ ਦਾ ਐਲਾਨ ਅਗਲੀ ਖ਼ਬਰ ਦੇਸ਼ ਵਿਚ ਸਭ ਤੋਂ ਵੱਧ ਭ੍ਰਿਸ਼ਟਾਚਾਰ ਕਰਨ ਵਾਲੀ ਸਾਬਤ ਹੋਈ ਪੰਜਾਬ ਵਿਚਲੀ ਭਗਵੰਤ ਮਾਨ ਦੀ ਸਰਕਾਰ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।