02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਗਲੇ ਪੰਜ ਸਾਲਾਂ ਵਿਚ ਅਜਨਾਲਾ ਅੰਦਰ ਵੱਡੀ ਇੰਡਸਟਰੀ ਲਾਉਣਾ ਮੇਰਾ ਮੁੱਖ ਸੁਪਨਾ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਮੁੜ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਵਿਚ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ, ਹਲਕਾ ਅਜਨਾਲਾ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਅਜੀਤ ਡੈਸਕ 02-11-2026
ਅਜਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਮੁੜ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਵਿਚ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ, ਹਲਕਾ ਅਜਨਾਲਾ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਵਿਧਾਇਕ ਧਾਲੀਵਾਲ ਵਲੋਂ ਸ਼ਹਿਰ ਅੰਦਰ ਕੀਤੀ ਗਈ ਸ਼ੁਕਰਾਨਾ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਸ਼ਹਿਰ ਵਾਸੀਆਂ ਨੇ ਆਤਿਸ਼ਬਾਜ਼ੀ ਚਲਾ ਕੇ ਅਤੇ ਲੱਡੂ ਵੰਡ ਕੇ ਉਨ੍ਹਾਂ ਨੂੰ ਮੁੜ ਪਾਰਟੀ ਦੀ ਟਿਕਟ ਮਿਲਣ ਦੀ ਖ਼ੁਸ਼ੀ ਸਾਂਝੀ ਕੀਤੀ। ਸ਼ੁਕਰਾਨਾ ਯਾਤਰਾ ਦੌਰਾਨ ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ ਅਤੇ ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ ਕਮੀਰਪੁਰਾ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਨੋਟਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਪਰਮਾਤਮਾ ਵਿਚ ਵਿਸ਼ਵਾਸ ਰੱਖਣ ਵਾਲੇ ਵਿਅਕਤੀ ਹਨ ਅਤੇ ਗੁਰੂ ਸਾਹਿਬਾਨ ਦਾ ਓਟ-ਆਸਰਾ ਲੈ ਕੇ ਲੋਕਾਂ ਦੀ ਸੇਵਾ ਕਰਨ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਦੱਸਿਆ ਕਿ ਮੁੜ ਟਿਕਟ ਮਿਲਣ ਤੋਂ ਬਾਅਦ ਉਹ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਤੇ ਹਲਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅਜਨਾਲਾ ਵਿਚ ਵੱਡੀ ਇੰਡਸਟਰੀ ਲਿਆਉਣਾ ਉਨ੍ਹਾਂ ਦਾ ਮੁੱਖ ਸੁਪਨਾ ਹੈ ਅਤੇ ਅਗਲੇ ਪੰਜ ਸਾਲਾਂ ਦੌਰਾਨ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇੰਡਸਟਰੀ ਸਥਾਪਤ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਅਜਨਾਲਾ ਦੇ ਆਰਥਿਕ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਣ ਸਮੇਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਅਮਨਦੀਪ ਕੌਰ ਧਾਲੀਵਾਲ, ਅਦਾਰਾ ‘ਅਜੀਤ’ ਦੇ ਅਮਰੀਕਾ ਤੋਂ ਇੰਚਾਰਜ ਹੁਸਨ ਲੜੋਆ ਬੰਗਾ ਅਤੇ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਰਮਦਾਸ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਆਪ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ ਤੇ ਨੰਬਰਦਾਰ ਇੰਦਰਪਾਲ ਸਿੰਘ ਸ਼ਾਹ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਸਰਪੰਚ ਹਰਦੇਵ ਸਿੰਘ ਜੰਗਾ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ, ਵਾਈਸ ਕੋਆਰਡੀਨੇਟਰ ਸਰਪੰਚ ਅਮਰਜੀਤ ਕੌਰ ਦਿਆਲਪੁਰਾ, ਲਵਕਰਨ ਸਿੰਘ ਭੱਖਾ, ਚੇਅਰਮੈਨ ਮੋਹਣ ਸਿੰਘ ਸਰਾਫ, ਚੇਅਰਮੈਨ ਅਜੀਤ ਮਸੀਹ ਵੰਝਾਵਾਲਾ, ਭੁਪਿੰਦਰ ਸਿੰਘ ਮਾਣਾ ਨਾਨਕਪੁਰਾ ਥੇਹ, ਤੇਜਿੰਦਰ ਸਿੰਘ ਢਿੱਲੋਂ ਫੁੱਲੇਚੱਕ, ਸਰਪੰਚ ਲਵਪ੍ਰੀਤ ਸਿੰਘ ਹਰੜ ਖੁਰਦ, ਚੇਅਰਮੈਨ ਰਮੇਸ਼ ਮਹਾਜਨ, ਸ਼ਿਵਦੀਪ ਸਿੰਘ ਚਾਹਲ, ਕਰਨ ਜਗਦੇਵ ਖੁਰਦ, ਸਾਹਿਬ ਸਿੰਘ ਨਿੱਜਰ, ਨਿਰਮਲਜੀਤ ਸਿੰਘ ਸੰਧੂ, ਰਛਪਾਲ ਸਿੰਘ ਕੋਟਲਾ, ਅਜੇ ਕੁਮਾਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਕ੍ਰਿਕਟ ਮੈਚ ’ਚ ਲਾਟੀਆਂ ਵਾਲ ਦੀ ਟੀਮ ਰਹੀ ਜੇਤੂ ਅਗਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਰੋਸ, ਡੀ.ਸੀ. ਦਫ਼ਤਰ ਅੰਮ੍ਰਿਤਸਰ ਅੱਗੇ ਝੋਨਾ ਸੁੱਟਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।