ਸਰਕਾਰੀ ਖ਼ਰੀਦ ਬੰਦ ਹੋਣ ਦੇ ਵਿਰੋਧ ’ਚ ਡੀ. ਸੀ. ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਮੁਲਤਵੀ
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸੰਬੰਧੀ ਬੀਤੇ ਦਿਨ ਤੋਂ ਹੀ ਕਿਸਾਨ ਆਗੂਆਂ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਸਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਕੌਮੀ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
03-11-2026