03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗਿੱਲ ਦੀ ਅਗਵਾਈ ਹੇਠ ਹਲਕਾ ਮਜੀਠਾ ਵਿਚ ‘ਆਮ ਆਦਮੀ ਪਾਰਟੀ’ ਹੋਰ ਮਜ਼ਬੂਤ ਹੋਈ : ਸ਼ਿਵਰਾਜ ਭੀਲੋਵਾਲ

ਟਾਹਲੀ ਸਾਹਿਬ, 2 ਸਤੰਬਰ (ਵਿਨੋਦ ਭੀਲੋਵਾਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਹਲਕਾ ਮਜੀਠਾ ਦੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਹਨ ਜਿਸ ਨਾਲ ਹਲਕੇ ਦੇ ਵਿਚ ਆਮ ਆਦਮੀ ਪਾਰਟੀ ਹੋਰ ਮਜਬੂਤ ਹੋ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ‘ਆਪ’ ਦੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਨਹੀਂ ਗੱਲਬਾਤ ਕਰਦਿਆਂ ਕੀਤਾ।

ਸ਼ਿਵਰਾਜ ਸਿੰਘ ਬਾਠ ਭੀਲੋਵਾਲ। 03-11-2026
ਟਾਹਲੀ ਸਾਹਿਬ, 2 ਸਤੰਬਰ (ਵਿਨੋਦ ਭੀਲੋਵਾਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਹਲਕਾ ਮਜੀਠਾ ਦੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਹਨ ਜਿਸ ਨਾਲ ਹਲਕੇ ਦੇ ਵਿਚ ਆਮ ਆਦਮੀ ਪਾਰਟੀ ਹੋਰ ਮਜਬੂਤ ਹੋ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ‘ਆਪ’ ਦੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਨਹੀਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਵਿਚ ਵਿਧਾਨ ਸਭਾ ਚੋਣਾਂ ਵਿਚ ਤਲਬੀਰ ਸਿੰਘ ਗਿੱਲ ਨੂੰ ਜਿਤਾਉਣ ਲਈ ਵਰਕਰ ਮਿਹਨਤ ਅਤੇ ਜੋਸ਼ ਨਾਲ ਕੰਮ ਕਰ ਰਹੇ ਹਨ । ਉਨ੍ਹਾਂ ਭਰੋਸਾ ਜਤਾਉਂਦਿਆਂ ਕਿਹਾ ਕਿ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦੇ ਸਹਿਯੋਗ ਨਾਲ ਹਲਕਾ ਮਜੀਠਾ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਕਿਉਂਕਿ ਹਲਕੇ ਵਿਚ ਤਲਵੀਰ ਸਿੰਘ ਗਿੱਲ ਦੀ ਅਗਵਾਈ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਕਰਵਾਏ ਕੰਮਾਂ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਸ ਮੌਕੇ ਜਸਪਾਲ ਮੁਨਸੀ, ਸਤਨਾਮ ਸਿੰਘ ਬਾਉ ਸਾਬਕਾ ਮੈਂਬਰ, ਮੈਂਬਰ ਪੰਚਾਇਤ ਨਰਿੰਦਰ ਸਿੰਘ, ਡਾ. ਬਲਕਾਰ ਸਿੰਘ, ਧਰਮ ਚੰਦ, ਸ਼ੇਰੂ ਦੁਕਾਨਦਾਰ, ਬਲਵਿੰਦਰ ਸਿੰਘ, ਬਲਬੀਰ ਸਿੰਘ ਕਾਕਾ, ਬਾਬਾ ਸੁਰਜੀਤ ਸਿੰਘ, ਮੰਗਲ ਸਿੰਘ, ਮੈਂਬਰ ਨਰਿੰਦਰ ਸਿੰਘ,ਗੁਰਜੀਤ ਬਾਠ, ਲਖਬੀਰ ਸਿੰਘ ਨੀਟਾ, ਜਸਵਿੰਦਰ ਸਿੰਘ ਜੱਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਹੁਨਰ ਸਿਖਾ ਕੇ ਸਵੈ-ਰੁਜ਼ਗਾਰ ਦੇਣ ਲਈ ਸਰਕਾਰ ਤਿਆਰ : ਡੀ. ਸੀ. ਦਲਵਿੰਦਰਜੀਤ ਸਿੰਘ ਅਗਲੀ ਖ਼ਬਰ ਹਲਕਾ ਜੰਡਿਆਲਾ ’ਚ ਸ਼੍ਰੋਮਣੀ ਅਕਾਲੀ ਦਲ (ਬ ) ਨੂੰ ਮਿਲਿਆ ਭਾਰੀ ਬਲ, ਪਿੰਡ ਮੱਖਣਵਿੰਡੀ ਤੋਂ ਦਰਜਨਾਂ ਪਰਿਵਾਰ ਹੋਏ ਪਾਰਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।