ਸੇਂਟ ਸੋਲਜਰ ਸਕੂਲ ਵਿਖੇ ਪੰਜਾਬ ਸਥਾਪਨਾ ਦਿਵਸ ਮਾਣ ਤੇ ਉਤਸ਼ਾਹ ਨਾਲ ਮਨਾਇਆ
ਜੰਡਿਆਲਾ ਗੁਰੂ, 4 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਪੰਜਾਬ ਸਥਾਪਨਾ ਦਿਵਸ ਪੂਰੇ ਮਾਣ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਈ ਵਿਸ਼ੇਸ਼ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਸੱਭਿਆਚਾਰ, ਸ਼ਾਨਦਾਰ ਇਤਿਹਾਸ ਅਤੇ ਮਾਣਮੱਤੀਆਂ ਪਰੰਪਰਾਵਾਂ ਦੀ ਝਲਕ ਪੇਸ਼ ਕੀਤੀ।
ਜੰਡਿਆਲਾ ਗੁਰੂ, 4 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਪੰਜਾਬ ਸਥਾਪਨਾ ਦਿਵਸ ਪੂਰੇ ਮਾਣ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਈ ਵਿਸ਼ੇਸ਼ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਸੱਭਿਆਚਾਰ, ਸ਼ਾਨਦਾਰ ਇਤਿਹਾਸ ਅਤੇ ਮਾਣਮੱਤੀਆਂ ਪਰੰਪਰਾਵਾਂ ਦੀ ਝਲਕ ਪੇਸ਼ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਮੂਹ ਗੀਤ ‘ਮੇਰਾ ਦੇਸ਼ ਹੋਵੇ ਪੰਜਾਬ’ ਰਾਹੀਂ ਪੰਜਾਬ ਦੀ ਧਰਤੀ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ। ਪੰਜਾਬੀ ਵਿਭਾਗ ਦੀ ਅਧਿਆਪਕਾ ਮਨਦੀਪ ਕੌਰ ਨੇ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀ ਭਾਵਪੂਰਨ ਕਵਿਤਾ ਪੇਸ਼ ਕੀਤੀ, ਜਦਕਿ ਅਧਿਆਪਕਾ ਪਰਮਿੰਦਰ ਕੌਰ ਨੇ ਆਪਣੇ ਵਿਚਾਰਾਂ ਰਾਹੀਂ ਪੰਜਾਬ ਦੀ ਖ਼ੂਬਸੂਰਤੀ ਅਤੇ ਵਿਸ਼ੇਸ਼ਤਾਵਾਂ ਨੂੰ ਉਜਾਗਰ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬ ਦੀਆਂ ਮੌਜੂਦਾ ਚੁਣੌਤੀਆਂ, ਨੌਜਵਾਨਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਦੇ ਸੰਦੇਸ਼ ’ਤੇ ਆਧਾਰਿਤ ਕੋਰੀਓਗ੍ਰਾਫੀ ਪੇਸ਼ ਕੀਤੀ ਗਈ, ਜਿਸ ਨੇ ਸਰੋਤਿਆਂ ’ ਤੇ ਡੂੰਘਾ ਪ੍ਰਭਾਵ ਛੱਡਿਆ। ਵਿਦਿਆਰਥੀਆਂ ਨੇ ਪੰਜਾਬ ਦੀ ਸ਼ਾਨ ਨੂੰ ਦਰਸਾਉਂਦੇ ਸਿੱਖਿਆਦਾਇਕ ਸਲੋਗਨ ਲਿਖ ਕੇ ਪੰਜਾਬੀ ਵਿਰਸੇ ਦੀ ਮਹੱਤਤਾ ਵੀ ਉਜਾਗਰ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਪੰਜਾਬੀ ਪਛਾਣ ਪ੍ਰਤੀ ਮਾਣ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਨੇ ਸਮਾਗਮ ਦੀ ਸਫ਼ਲਤਾ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪੰਜਾਬੀ ਵਿਭਾਗ ਦੀਆਂ ਅਧਿਆਪਕਾਵਾਂ ਰਜਨੀ, ਰੁਪਿੰਦਰਜੀਤ ਕੌਰ, ਤਲਜੀਤ ਕੌਰ ਅਤੇ ਜਸਪ੍ਰੀਤ ਕੌਰ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਕੋਆਰਡੀਨੇਟਰ ਮਮਤਾ ਅਰੋੜਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।