06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ : ਜਥੇਦਾਰ ਜਲਾਲ ਉਸਮਾ

ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ। ਪੰਜਾਬ ਦੇ ਲੋਕ ਹੁਣ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ 2027 ਦੀਆਂ ਚੋਣਾਂ ਵਿਚ ਸਭ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਹੋ ਜਾਣਗੇ ।’

ਅਜੀਤ ਡੈਸਕ 06-11-2026
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ। ਪੰਜਾਬ ਦੇ ਲੋਕ ਹੁਣ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ 2027 ਦੀਆਂ ਚੋਣਾਂ ਵਿਚ ਸਭ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਹੋ ਜਾਣਗੇ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਅਕਾਲੀ ਦਲ ਦੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਘਰ-ਘਰ ਪ੍ਰਚਾਰ ਮੁਹਿੰਮ ਕੀਤੀ ਜਾ ਰਹੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਸਰਕਲ ਪ੍ਰਧਾਨ ਜ: ਪੂਰਨ ਸਿੰਘ ਖਿਲਚੀਆਂ, ਦਿਆਲ ਸਿੰਘ ਖਿਲਚੀਆਂ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ ਵਾਲੇ), ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਸਰਕਲ ਪ੍ਰਧਾਨ ਸੁਖਬੀਰ ਸਿੰਘ ਸੇਰੋਂ, ਨਿਰਮਲ ਸਿੰਘ ਬਿੱਲੂ ਧੂਲਕਾ, ਬਲਵਿੰਦਰ ਸਿੰਘ ਜਸਪਾਲ, ਡਾ: ਕੁਲਵਿੰਦਰ ਸਿੰਘ ਬਾਣੀਆਂ, ਅਜਮਿੰਦਰ ਸਿੰਘ ਸਾਹਬਾ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਗੁਰਮੁੱਖ ਸਿੰਘ ਦਨਿਆਲ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ‘ਟੈਕਕਾਮ’ ਦਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।