06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਹਿਸੀਲ ਕੰਪਲੈਕਸ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ, ਤਹਿਸੀਲ਼ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਅੰਗਰੇਜ਼ ਸਿੰਘ ਦੇਵੀਦਾਸਪੁਰਾ ਤਹਿਸੀਲ ਪ੍ਰਧਾਨ, ਗੁਰਦੇਵ ਸਿੰਘ ਜਨਰਲ ਸਕੱਤਰ, ਹਰਪ੍ਰਤਾਪ ਸਿੰਘ, ਗੌਰਵ ਤਰਸਿੱਕਾ ਅਤੇ ਗੁਰਮੇਜ ਸਿੰਘ ਆਦਿ ਸਾਥੀਆਂ ਨੇ ਸੰਬੋਧਨ ਕਰਦਿਆਂ ਸਟੇਟ ਕੇਡਰ ਕੈਂਸਲ ਹੋਣ ’ਤੇ ਸਮੂਹ ਪਟਵਾਰੀਆਂ ਨੂੰ ਵਧਾਈ ਦਿੱਤੀ ਗਈ ।

ਅਜੀਤ ਡੈਸਕ 06-11-2026
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਹਿਸੀਲ ਕੰਪਲੈਕਸ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ, ਤਹਿਸੀਲ਼ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਅੰਗਰੇਜ਼ ਸਿੰਘ ਦੇਵੀਦਾਸਪੁਰਾ ਤਹਿਸੀਲ ਪ੍ਰਧਾਨ, ਗੁਰਦੇਵ ਸਿੰਘ ਜਨਰਲ ਸਕੱਤਰ, ਹਰਪ੍ਰਤਾਪ ਸਿੰਘ, ਗੌਰਵ ਤਰਸਿੱਕਾ ਅਤੇ ਗੁਰਮੇਜ ਸਿੰਘ ਆਦਿ ਸਾਥੀਆਂ ਨੇ ਸੰਬੋਧਨ ਕਰਦਿਆਂ ਸਟੇਟ ਕੇਡਰ ਕੈਂਸਲ ਹੋਣ ’ਤੇ ਸਮੂਹ ਪਟਵਾਰੀਆਂ ਨੂੰ ਵਧਾਈ ਦਿੱਤੀ ਗਈ । ਮੀਟਿੰਗ ਵਿਚ ਡਿਜੀ ਪੰਜਾਬ ਐਪ, ‘ਮੇਰਾ ਘਰ ਮੇਰੇ ਨਾਮ’ ਫਾਰਮ 10 ਸੰਬੰਧੀ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ ਅਤੇ ਇਨ੍ਹਾਂ ਮੁਸ਼ਕਿਲਾਂ ਸੰਬੰਧੀ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਅਤੇ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ ਨੂੰ ਵੀ ਮਿਲਕੇ ਜਾਣੂ ਕਰਵਾਇਆ ਗਿਆ । ਅੰਗਰੇਜ਼ ਸਿੰਘ ਦੇਵੀਦਾਸਪੁਰ ਨੇ ਕਿਹਾ ਕਿ ਜਥੇਬੰਦੀ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਆਪਣਾ ਸੰਘਰਸ਼ ਜਾਰੀ ਰੱਖੇਗੀ । ਇਸ ਮੌਕੇ ਮੇਹਰਬਾਨ ਸਿੰਘ ਖਜਾਨਚੀ, ਪਟਵਾਰੀ ਰਵਿੰਦਰ ਸਿੰਘ, ਹਰਪ੍ਰਤਾਪ ਸਿੰਘ, ਸਤਪਾਲ ਸਿੰਘ, ਗੌਰਵ ਸਿੰਘ ਤਰਸਿੱਕਾ, ਗੌਰਵ ਬਿਆਸ, ਗੁਰਮੇਜ ਸਿੰਘ, ਸੁਰਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ, ਜਸਕੀਰਤ ਸਿੰਘ, ਜਗਜੀਤ ਸਿੰਘ, ਸਬਪ੍ਰੀਤ ਕੋਰ ਜ਼ਿਲ੍ਹਾ ਖਜ਼ਾਨਚੀ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 20 ਨੂੰ- ਪ੍ਰਧਾਨ ਤੇਜਿੰਦਰ ਸਿੰਘ ਅਗਲੀ ਖ਼ਬਰ ਇਨਸਾਫ਼ ਰੈਲੀ ਵਿਚ ਮਜੀਠਾ ਹਲਕੇ ਦੇ ਲੋਕਾਂ ਦਾ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਰਿਣੀ ਰਹਾਂਗਾ- ਭਗਵੰਤਪਾਲ ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।