ਦੀਵਾਲੀ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਹੋਈ ਚੌਕਸ ; ਸ਼ਹਿਰ ਦੇ ਤਿੰਨਾਂ ਜ਼ੋਨਾ ’ਚ ਕੱਢਿਆ ਫਲੈਗ ਮਾਰਚ
ਅੰਮ੍ਰਿਤਸਰ, 6 ਨਵੰਬਰ (ਰੇਸ਼ਮ ਸਿੰਘ)-ਦੀਵਾਲੀ ਤੇ ਹੋਰ ਤਿਉਹਾਰਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿਚ ਮਨਾਉਣ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਹਰਮਨਬੀਰ ਸਿੰਘ ਗਿੱਲ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਦਾ ਮੁੱਖ ਉਦੇਸ਼ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਅਤੇ ਸਖ਼ਤ ਪੁਲਿਸ ਪ੍ਰਬੰਧਾਂ ਦਾ ਸੰਦੇਸ਼ ਦੇਣਾ ਸੀ।
ਅਜੀਤ ਡੈਸਕ
07-11-2026