07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬੁੱਢਾ ਦਲ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਆਰੰਭ * ਪੰਥਕ ਰਵਾਇਤਾਂ ਅਨੁਸਾਰ ਨਿਹੰਗ ਸਿੰਘ ਦਲ ਪੰਥ ਵਲੋਂ 9 ਨਵੰਬਰ ਨੂੰ ਸਜਾਇਆ ਜਾਵੇਗਾ ਮਹੱਲਾ

ਅੰਮ੍ਰਿਤਸਰ, 6 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਪੰਥਕ ਰਵਾਇਤਾਂ ਅਨੁਸਾਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਸਜਾਏ ਜਾਣ ਵਾਲੇ ਮਹੱਲੇ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜ ਦੱਸਿਆ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਦਿਹਾੜਾ ਹੈ।

ਅਜੀਤ ਡੈਸਕ 07-11-2026
ਅੰਮ੍ਰਿਤਸਰ, 6 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਪੰਥਕ ਰਵਾਇਤਾਂ ਅਨੁਸਾਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਸਜਾਏ ਜਾਣ ਵਾਲੇ ਮਹੱਲੇ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜ ਦੱਸਿਆ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਦਿਹਾੜਾ ਹੈ। ਇਸ ਦਿਨ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾ ਦੇ ਗੁਰੂ ਨਗਰੀ ਪੁੱਜੇ ਸਨ। ਇਸ ਪਾਵਨ ਦਿਹਾੜੇ ਦੀ ਯਾਦ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਂਦੀ ਹੈ ਅਤੇ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੀਆਂ ਹਨ। ਜਥੇਦਾਰ 96 ਕਰੋੜੀ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦਾ ਭੋਗ 8 ਨਵੰਬਰ ਨੂੰ ਸਵੇਰੇ 10 ਵਜੇ ਪਵੇਗਾ। ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ ਅਤੇ ਧਾਰਮਿਕ ਸ਼ਖ਼ਸੀਅਤਾਂ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਉਪਰੰਤ ਖ਼ਾਲਸਾ ਪੰਥ ਵਲੋਂ ਬੁੱਢਾ ਦਲ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਧਿਆ ਸਮੇਂ ਦਸਮ ਪਾਤਸ਼ਾਹ ਜੀ ਦੀ ਪਾਵਨ ਬਾਣੀ ਦੇ ਸਵੱਈਆਂ ਦਾ ਜਾਪ ਕੀਤਾ ਜਾਵੇਗਾ ਅਤੇ 9 ਨਵੰਬਰ ਨੂੰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਤੋਂ ਬੁੱਢਾ ਦਲ ਦੀ ਅਗਵਾਈ ਹੇਠ ਸਮੁੱਚੇ ਨਿਹੰਗ ਸਿੰਘ ਤਰਨਾ ਦਲ ਵਲੋਂ ਵਿਸ਼ਾਲ ਮਹੱਲਾ ਸਜਾਇਆ ਜਾਵੇਗਾ, ਜਿਸ ਦੌਰਾਨ ਨਿਹੰਗ ਸਿੰਘਾਂ ਵਲੋਂ ਘੋੜ-ਦੌੜਾਂ, ਨੇਜ਼ਾਬਾਜ਼ੀ, ਸ਼ਸਤਰ ਵਿਦਿਆ ਅਤੇ ਗਤਕੇ ਦੇ ਜੌਹਰ ਵਿਖਾਏ ਜਾਣਗੇ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਸਮੇਂ ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਮੈਨੇਜਰ ਪਰਮਜੀਤ ਸਿੰਘ ਬਾਜਵਾ, ਬਾਬਾ ਮੱਘਰ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਮਨੋਜ ਸਿੰਘ ਤੇ ਸਾਹਿਬ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੀਵਾਲੀ ’ਤੇ ਬੱਚਿਆਂ ਦੀਆਂ ਅੱਖਾਂ ਦੀ ਸੁਰੱਖਿਆ ਸੰਬੰਧੀ ਅਹਿਤਿਆਦ ਵਰਤੀ ਜਾਵੇ : ਡਾ: ਸ਼ਕੀਨ ਸਿੰਘ ਅਗਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਹੋਈ ਚੌਕਸ ; ਸ਼ਹਿਰ ਦੇ ਤਿੰਨਾਂ ਜ਼ੋਨਾ ’ਚ ਕੱਢਿਆ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।