ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਅੰਮ੍ਰਿਤਸਰ ’ਚ ਕਰਵਾਈ ਮੈਰਾਥਨ ਨੂੰ ਕੈਬਨਿਟ ਮੰਤਰੀ ਈ.ਟੀ.ਓ. ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ, 6 ਨੰਵਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਅੱਜ ਸਵੇਰੇ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਇਸ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.
ਯ
ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਰੀ ਝੰਡੀ ਦਿਖਾ ਕੇ ਮੈਰਾਥਨ ਨੂੰ ਰਵਾਨਾ ਕਰਦੇ ਹੋਏ । ਤਸਵੀਰ : ਨਿਰਮਲ ਸਟੂਡੀਓ
07-11-2026
ਅੰਮ੍ਰਿਤਸਰ, 6 ਨੰਵਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਅੱਜ ਸਵੇਰੇ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਇਸ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰੀ ਝੰਡੀ ਦਿਖਾ ਕੇ ਮੈਰਾਥਨ ਨੂੰ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਜ਼ਿਲ੍ਹਾ ਖੇਡ ਅਫ਼ਸਰ ਗੁਰਮੀਤ ਸਿੰਘ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੈਮਸਨ ਮਸੀਹ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਖੇਡ ਵਿਭਾਗ ਦੇ ਕੋਚ ਵੀ ਹਾਜ਼ਰ ਸਨ। ਇਸ ਮੈਰਾਥਨ ਵਿਚ ਵੱਖ-ਵੱਖ ਸਕੂਲਾਂ, ਖੇਡ ਵਿਭਾਗ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਲਗਭਗ 700 ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੈਰਾਥਨ ਵਿਚ ਲੜਕਿਆਂ ਦੇ ਵਰਗ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬਲਬੀਰ ਕੁਮਾਰ (ਪਹਿਲਾ ਇਨਾਮ 1 ਹਜ਼ਾਰ ਰੁਪਏ), ਜਸਕਰਨਜੀਤ ਸਿੰਘ (ਦੂਜਾ ਇਨਾਮ 700 ਰੁਪਏ) ਅਤੇ ਗੁਰਕ੍ਰਿਪਾਲ ਸਿੰਘ ਬੱਲ (ਤੀਜਾ ਇਨਾਮ 500 ਰੁਪਏ) ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਰਾਵੀ ਨੇ ਪਹਿਲਾ ਸਥਾਨ ਹਾਸਿਲ ਕਰਕੇ ਇਕ ਹਜ਼ਾਰ ਰੁਪਏ, ਸੁਖਮਨ ਨੇ ਦੂਜਾ ਸਥਾਨ ਹਾਸਿਲ ਕਰਕੇ 700 ਰੁਪਏ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ 500 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਦੋਵਾਂ ਵਰਗਾਂ ਵਿਚ ਪਹਿਲੀਆਂ ਦਸ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮੌਕੇ ਨਿਰਮਾਣ ਮੰਤਰੀ ਸ. ਈ.ਟੀ.ਓ. ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿਚ ਲਗਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਮੈਰਾਥਨ ਦੇ ਸਫ਼ਲ ਆਯੋਜਨ ਵਿਚ ਖੇਡ ਵਿਭਾਗ ਦੇ ਸਮੂਹ ਕੋਚਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੈਰਾਥਨ ਵਿਚ ਭਾਗ ਲੈਣ ਵਾਲੇ ਦੌੜਾਕਾਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ।