ਗੱਡੀ ਨੂੰ ਤੇਜ਼ ਰਫਤਾਰ ਟਿੱਪਰ ਵਲੋਂ ਮਾਰੀ ਟੱਕਰ, ਸਟੋਰ ਕੀਪਰ ਗੰਭੀਰ ਰੂਪ ’ਚ ਜ਼ਖ਼ਮੀ
ਚੇਤਨਪੁਰਾ, 6 ਨਵੰਬਰ (ਮਹਾਂਬੀਰ ਸਿੰਘ ਗਿੱਲ)- ਫਤਿਹਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਵਾਇਆ ਸੰਗਤਪੁਰਾ ਸੜਕ ਦੀ ਖਸਤਾ ਹਾਲਤ ਕਾਰਨ ਇਕ ਟਿੱਪਰ ਵਲੋਂ ਪਿੰਡ ਸੰਗਤਪੁਰਾ ਨੇੜੇ ਅੱਜ ਵਾਪਰੇ ਇਕ ਸੜਕ ਹਾਦਸੇ ਦੌਰਾਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੀ ਮਹਿੰਦਰਾ ਐੱਮਪੀਰੀਓ ਗੱਡੀ ਦੀ ਟਿੱਪਰ ਨਾਲ ਟੱਕਰ ਹੋਣ ਜਾਣ ’ਤੇ ਇਕ ਸੇਵਾਦਾਰ ਦੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਪਰਗਟ ਸਿੰਘ ਤੇੜਾ ਨੇ ਦੱਸਿਆ ਕਿ 4 ਮੁਲਾਜ਼ਮ ਮੱਸਿਆ ਦੇ ਦਿਹਾੜੇ ਲਈ ਗੁਰੂ ਕੇ ਲੰਗਰਾਂ ਵਾਸਤੇ ਸਾਮਾਨ ਲੈਣ ਲਈ ਅੰਮ੍ਰਿਤਸਰ ਜਾ ਰਹੇ ਸਨ ਕਿ ਪਿੰਡ ਸੰਗਤਪੁਰਾ ਨੇੜੇ ਅੰਮ੍ਰਿਤਸਰ ਵਲੋਂ ਆ ਰਹੀ ਟਿੱਪਰ ਵਲੋਂ ਗੱਡੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਗੱਡੀ ਦੀ ਕਾਫੀ ਭੰਨ ਤੋੜ ਹੋਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਇਸ ਘਟਨਾ ਵਿਚ ਗੁਰਦੁਆਰਾ ਸਾਹਿਬ ਦਾ ਇਕ ਸਟੋਰ ਕੀਪਰ ਅਜੀਤ ਸਿੰਘ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਨੇੜਲੇ ਹਸਪਤਾਲ ਵਿਖੇ ਲਿਜਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਚੇਤਨਪੁਰਾ, 6 ਨਵੰਬਰ (ਮਹਾਂਬੀਰ ਸਿੰਘ ਗਿੱਲ)- ਫਤਿਹਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਵਾਇਆ ਸੰਗਤਪੁਰਾ ਸੜਕ ਦੀ ਖਸਤਾ ਹਾਲਤ ਕਾਰਨ ਇਕ ਟਿੱਪਰ ਵਲੋਂ ਪਿੰਡ ਸੰਗਤਪੁਰਾ ਨੇੜੇ ਅੱਜ ਵਾਪਰੇ ਇਕ ਸੜਕ ਹਾਦਸੇ ਦੌਰਾਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੀ ਮਹਿੰਦਰਾ ਐੱਮਪੀਰੀਓ ਗੱਡੀ ਦੀ ਟਿੱਪਰ ਨਾਲ ਟੱਕਰ ਹੋਣ ਜਾਣ ’ਤੇ ਇਕ ਸੇਵਾਦਾਰ ਦੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਪਰਗਟ ਸਿੰਘ ਤੇੜਾ ਨੇ ਦੱਸਿਆ ਕਿ 4 ਮੁਲਾਜ਼ਮ ਮੱਸਿਆ ਦੇ ਦਿਹਾੜੇ ਲਈ ਗੁਰੂ ਕੇ ਲੰਗਰਾਂ ਵਾਸਤੇ ਸਾਮਾਨ ਲੈਣ ਲਈ ਅੰਮ੍ਰਿਤਸਰ ਜਾ ਰਹੇ ਸਨ ਕਿ ਪਿੰਡ ਸੰਗਤਪੁਰਾ ਨੇੜੇ ਅੰਮ੍ਰਿਤਸਰ ਵਲੋਂ ਆ ਰਹੀ ਟਿੱਪਰ ਵਲੋਂ ਗੱਡੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਗੱਡੀ ਦੀ ਕਾਫੀ ਭੰਨ ਤੋੜ ਹੋਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਇਸ ਘਟਨਾ ਵਿਚ ਗੁਰਦੁਆਰਾ ਸਾਹਿਬ ਦਾ ਇਕ ਸਟੋਰ ਕੀਪਰ ਅਜੀਤ ਸਿੰਘ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਨੇੜਲੇ ਹਸਪਤਾਲ ਵਿਖੇ ਲਿਜਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਘਟਨਾ ਸੰਬੰਧੀ ਤੁਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਕੱਤਰ ਸਾਹਿਬ ਨੂੰ ਸੂਚਿਤ ਕੀਤਾ ਗਿਆ । ਇਸ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ।