13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਪੰਚਾਇਤਾਂ ਤੇ ਲੋਕ ਸਹਿਯੋਗ ਦੇਣ- ਹਰਜਿੰਦਰ ਬੱਲ, ਲੱਖਾ ਸਿੰਘ

ਜੇਠੂਵਾਲ, 12 (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ ਨੂੰ ‘ਨਸ਼ਾ ਮੁਕਤ’ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ.

ਏ.ਐਸ.ਆਈ. ਹਰਜਿੰਦਰ ਸਿੰਘ ਬੱਲ, ਏ.ਐਸ.ਆਈ. ਲੱਖਾ ਸਿੰਘ 13-11-2026
ਜੇਠੂਵਾਲ, 12 (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ ਨੂੰ ‘ਨਸ਼ਾ ਮੁਕਤ’ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਕਵਲਪ੍ਰੀਤ ਸਿੰਘ ਚਾਹਲ ਵਲੋਂ ਦਿੱਤੀਆਂ ਹਦਾਇਤਾਂ ’ਤੇ ਨਸ਼ਿਆਂ ਨੂੰ ਖ਼ਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਪਿੰਡ ਪੱਧਰ ’ਤੇ ਪੰਚਾਇਤ ਤੇ ਮੋਹਤਬਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਏਐਸਆਈ ਹਰਜਿੰਦਰ ਸਿੰਘ ਬੱਲ ਤੇ ਏਐਸਆਈ ਲੱਖਾ ਸਿੰਘ ਵਲੋਂ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ । ਹਰਜਿੰਦਰ ਬੱਲ ਤੇ ਲੱਖਾ ਸਿੰਘ ਨੇ ਪਿੰਡਾਂ ਵਿਚਲੀਆਂ ਪੰਚਾਇਤਾਂ ਤੇ ਆਮ ਲੋਕਾਂ ਨੂੰ ਕਿਹਾ ਕਿ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਪਿੰਡ ਪੱਧਰ ’ਤੇ ਚਲਾਈ ਮੁਹਿਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਲੋਕ ਪੁਲਿਸ ਨੂੰ ਹਰ ਪੱਖੋਂ ਵੱਧ ਤੋਂ ਵੱਧ ਸਹਿਯੋਗ ਦੇਣ।
ਪਿਛਲੀ ਖ਼ਬਰ ਗੁਰਦੁਆਰਾ ਸੱਚੀਆਂ ਮਾਈਆਂ ਸਾਹਿਬ ਸਠਿਆਲਾ ਵਿਖੇ ਖ਼ੂਨਦਾਨ ਕੈਂਪ 17 ਨੂੰ ਅਗਲੀ ਖ਼ਬਰ ਅਕਾਲੀ ਦਲ ਪ੍ਰਤੀ ਸੂਬੇ ਦੇ ਲੋਕਾਂ ਵਿਚ ਵੱਧ ਰਹੀ ਹਰਮਨ ਪਿਆਰਤਾ ਨੇ ਸਰਕਾਰ ਬਣਨ ਦਾ ਦਿੱਤਾ ਸਬੂਤ- ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।