13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਟਰੱਕ ਵਲੋਂ ਮੋਟਰਸਾਈਕਲ ਨੂੰ ਪਿਛੋਂ ਟੱਕਰ ਮਾਰਨ ਨਾਲ ਇਕ ਵਿਅਕਤੀ ਦੀ ਮੌਤ

ਜੇਠੂਵਾਲ, 12 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ-ਬਟਾਲਾ ਜੀ. ਟੀ.

ਗੁਰਮੁਖ ਸਿੰਘ ਜੇਠੂਵਾਲ ਦੀ ਫਾਈਲ ਫੋਟੋ 13-11-2026
ਜੇਠੂਵਾਲ, 12 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ-ਬਟਾਲਾ ਜੀ. ਟੀ. ਰੋਡ ’ਤੇ ਅੱਡਾ ਜੇਠੂਵਾਲ ਦੇ ਨਜ਼ਦੀਕ ਸ਼ਾਮ ਨੂੰ ਟਰੱਕ ਵਲੋਂ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਮੁਖ ਸਿੰਘ ਉਮਰ 35 ਸਾਲ ਪੁੱਤਰ ਮਿਲਖਾ ਸਿੰਘ ਵਾਸੀ ਪਿੰਡ ਜੇਠੂਵਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਹੀਰੋ ਮੋਟਰ ਸਾਈਕਲ ਨੰਬਰ ਪੀਬੀ02 ਡੀ. ਜੇ. 4635 ’ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਆਪਣੇ ਪਿੰਡ ਜੇਠੂਵਾਲ ਆ ਰਿਹਾ ਸੀ ਜਦੋਂ ਕਿ ਟਰੱਕ ਨੰਬਰ ਜੇ ਕੇ 18 ਈ 7833 ਅੰਮ੍ਰਿਤਸਰ ਤੋਂ ਬਟਾਲੇ ਜਾ ਰਿਹਾ ਸੀ, ਤੇਜ ਰਫ਼ਤਾਰ ਹੋਣ ਕਾਰਨ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਜਿਸ ਕਰਕੇ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਜੋ ਕਿ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਅਤੇ ਮਾਈ ਭਾਗੋ ਕਾਲਜ ਅੰਮ੍ਰਿਤਸਰ ਵਿਖੇ ਡਿਊਟੀ ਕਰਦਾ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਹਰਜਿੰਦਰ ਸਿੰਘ ਬੱਲ ਤੇ ਏਐਸਆਈ ਲੱਖਾ ਸਿੰਘ ਪੁਲਿਸ ਮੁਲਾਜ਼ਮਾਂ ਨਾਲ ਮੌਕੇ ’ਤੇ ਪੁੱਜੇ। ਪੁਲਿਸ ਵਲੋਂ ਟਰੱਕ ਦੇ ਡਰਾਈਵਰ ਤੇ ਕਨੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ।
ਪਿਛਲੀ ਖ਼ਬਰ ਗੁਰਜੰਟ ਸਿੰਘ ਪੱਡੇਆਣਾ ਨੂੰ ਸਦਮਾ : ਮਾਮਾ ਜੀ ਦਾ ਦਿਹਾਂਤ ਅਗਲੀ ਖ਼ਬਰ ਗੁਰਦੁਆਰਾ ਸੱਚੀਆਂ ਮਾਈਆਂ ਸਾਹਿਬ ਸਠਿਆਲਾ ਵਿਖੇ ਖ਼ੂਨਦਾਨ ਕੈਂਪ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।