ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 7 ਨੂੰ ਚੰਡੀਗੜ੍ਹ ਕੂਚ ਦਾ ਐਲਾਨ
ਚੋਗਾਵਾ, 12 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਉਣ ਵਾਲੀ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਸੂਬਾ ਪੱਧਰੀ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਵਿੱਢ ਦਿੱਤੀਆਂ ਗਈਆਂ ਹਨ । ਇਸੇ ਕੜੀ ਤਹਿਤ ਅੱਜ ਜ਼ੋਨ ਲੋਪੋਕੇ ਦੀ ਇਕ ਅਹਿਮ ਬੈਠਕ ਜ਼ੋਨ ਪ੍ਰਧਾਨ ਗੁਰਲਾਲ ਸਿੰਘ ਕੱਕੜ ਦੀ ਪ੍ਰਧਾਨਗੀ ਹੇਠ ਕਸਬਾ ਲੋਪੋਕੇ ਦੇ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ) ਵਿਖੇ ਹੋਈ।
ਅਜੀਤ ਡੈਸਕ
13-11-2026