ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਹੀ ਸੁਰੱਖਿਅਤ ਸਮਾਜ ਦੀ ਨੀਂਹ-ਪ੍ਰਿੰਸੀ. ਖਾਲਸਾ ਕਾਲਜ ਮਹਿਤਾ
ਚੌਂਕ ਮਹਿਤਾ, 12 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਵਿਖੇ ਸਮਾਜਿਕ ਬੁਰਾਈਆਂ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਸ਼ੰਸਾ ਯੋਗ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
13-11-2026