ਕਿਹਾ, ਪਾਰਟੀ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਪਿਆਰ ਤੇ ਸਮਰਥਨ
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਵਿਚ ਐਲਾਨੇ ਗਏ ਉਮੀਦਵਾਰਾਂ ਦੀ ਜਿੱਤ ਨੂੰ ਲੈ ਕੇ ਪਾਰਟੀ ਆਗੂ ਅੰਗਦ ਦੀਪ ਸਿੰਘ ਸੋਹਲ ਨੇ ਪੂਰਾ ਭਰੋਸਾ ਪ੍ਰਗਟਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਨਗੇ। ਅੰਗਦ ਸੋਹਲ ਨੇ ਕਿਹਾ ਕਿ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਵਲੋਂ ਮਿਲ ਰਿਹਾ ਪਿਆਰ, ਸਾਥ ਅਤੇ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।
ਅੰਗਦਦੀਪ ਸਿੰਘ ਸੋਹਲ
14-11-2026