14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਮਾਤਾ ਗੰਗਾ ਕੰਨਿਆਂ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸੋਸ਼ਲ ਸਾਇੰਸ ਮਾਡਲ ਪ੍ਰਦਰਸ਼ਨੀ ਦਾ ਆਯੋਜਨ

ਬਾਬਾ ਬਕਾਲਾ ਸਾਹਿਬ, 13 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸੋਸ਼ਲ ਸਾਇੰਸ ਵਿਸ਼ੇ ਨਾਲ ਸਬੰਧਤ ਮਾਡਲ ਪ੍ਰਦਰਸ਼ਨੀ ਕਰਵਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਬਹੁਤ ਹੀ ਸੁੰਦਰ, ਰਚਨਾਤਮਕ ਅਤੇ ਗਿਆਨਵਰਧਕ ਮਾਡਲ ਤਿਆਰ ਕੀਤੇ ਗਏ ।

ਅਜੀਤ ਡੈਸਕ 14-11-2026
ਬਾਬਾ ਬਕਾਲਾ ਸਾਹਿਬ, 13 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸੋਸ਼ਲ ਸਾਇੰਸ ਵਿਸ਼ੇ ਨਾਲ ਸਬੰਧਤ ਮਾਡਲ ਪ੍ਰਦਰਸ਼ਨੀ ਕਰਵਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਬਹੁਤ ਹੀ ਸੁੰਦਰ, ਰਚਨਾਤਮਕ ਅਤੇ ਗਿਆਨਵਰਧਕ ਮਾਡਲ ਤਿਆਰ ਕੀਤੇ ਗਏ । ਵਿਦਿਆਰਥੀਆਂ ਨੇ ਆਪਣੇ ਮਾਡਲਾਂ ਦੀ ਵਿਆਖਿਆ ਬਹੁਤ ਹੀ ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ । ਉਨ੍ਹਾਂ ਦੀ ਵਿਸ਼ੇ ਦੀ ਸਮਝ, ਪੇਸ਼ਕਾਰੀ ਅਤੇ ਮਿਹਨਤ ਸ਼ਲਾਘਾਯੋਗ ਰਹੀ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪਵਨਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਕਤਾ, ਵਿਹਾਰਕ ਗਿਆਨ, ਆਤਮ-ਵਿਸ਼ਵਾਸ ਅਤੇ ਸਿੱਖਣ ਦੀ ਰੁਚੀ ਨੂੰ ਉਤਸ਼ਾਹਿਤ ਕਰਨਾ ਸੀ । ਇਹ ਪ੍ਰਦਰਸ਼ਨੀ ਵਿਦਿਆਰਥੀਆਂ ਦੀ ਮਿਹਨਤ, ਕਲਪਨਾਸ਼ੀਲਤਾ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਰਹੀ ।
ਪਿਛਲੀ ਖ਼ਬਰ ਪੀ.ਸੀ.ਐੱਸ. ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਏ.ਡੀ.ਸੀ. ਦਸੂਹਾ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਲਾਕ ਪੱਧਰੀ ਮੁਕਾਬਲਿਆਂ ਵਿਚ ਓਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸਕੂਲ ਤਿੰਮੋਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।