15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਵਿਚ ਬਜ਼ੁਰਗਾਂ ਨੂੰ ਸਮਰਪਿਤ ਸਮਾਗਮ ਅਤੇ ਬਾਲ ਦਿਵਸ ਮਨਾਇਆ

ਚਵਿੰਡਾ ਦੇਵੀ, 14 ਨਵੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਬਜ਼ੁਰਗਾਂ ਨੂੰ ਸਮਰਪਿਤ ਯਾਦਗਾਰੀ ਸਮਾਗਮ ਅਤੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਦਾਦਾ-ਦਾਦੀ ਨੂੰ ਵਿਸ਼ੇਸ਼ ਤੌਰ ’ਤੇ ਸਕੂਲ ਵਿਖੇ ਸੱਦਾ ਦਿੱਤਾ ਗਿਆ।

ਅਜੀਤ ਡੈਸਕ 15-11-2026
ਚਵਿੰਡਾ ਦੇਵੀ, 14 ਨਵੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਬਜ਼ੁਰਗਾਂ ਨੂੰ ਸਮਰਪਿਤ ਯਾਦਗਾਰੀ ਸਮਾਗਮ ਅਤੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਦਾਦਾ-ਦਾਦੀ ਨੂੰ ਵਿਸ਼ੇਸ਼ ਤੌਰ ’ਤੇ ਸਕੂਲ ਵਿਖੇ ਸੱਦਾ ਦਿੱਤਾ ਗਿਆ। ਉਨ੍ਹਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ। ਗਤੀਵਿਧੀਆਂ ਵਿਚ ਜੇਤੂ ਰਹੇ ਦਾਦਾ-ਦਾਦੀ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬਾਲ ਦਿਵਸ ਮੌਕੇ ਸਕੂਲ ਵਿਚ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ, ਡਾਂਸ, ਭੰਗੜਾ, ਰੈਂਪ ਵਾਕ ਅਤੇ ਦਾਦਾ-ਦਾਦੀ ਦੀ ਭੂਮਿਕਾ ਨਿਭਾ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਰੱਬ ਦਾ ਸਭ ਤੋਂ ਸੁੰਦਰ ਤੋਹਫ਼ਾ ਹਨ ਅਤੇ ਉਹ ਦੇਸ਼ ਦਾ ਭਵਿੱਖ ਹਨ। ਬੱਚਿਆਂ ਨੂੰ ਆਪਣੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਮੌਕੇ ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ, ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ ਦਾਣਾ ਮੰਡੀ ਅਵਾਣ ਵਿਚ ਪਿਆ ਲੱਖਾਂ ਤੋੜੇ ਝੋਨਾ ਨਾ ਚੁੱਕਣ ’ਤੇ ਸੁੱਖ ਔਜਲਾ ਨੇ ਉਠਾਏ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।