14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ੍ਰੀ ਕਲਗੀਧਰ ਪਬਲਿਕ ਸਕੂਲ, ਬੁਤਾਲਾ ਨੇ ਕੈਨੇਡੀਅਨ ਬੋਰਡ ਨਾਲ ਇਤਿਹਾਸਕ ਸਾਂਝ ਕਰਕੇ ਰਚਿਆ ਨਵਾਂ ਇਤਿਹਾਸ

ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿਦਿਅਕ ਸੰਸਥਾਵਾਂ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਸ਼੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਨੇ ਸਿੱਖਿਆ ਦੇ ਖੇਤਰ ਵਿਚ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਵਿਕਟੋਰੀਆ ਅਕੈਡਮੀ, ਕੈਨੇਡਾ ਬੋਰਡ ਨਾਲ ਇਤਿਹਾਸਕ ਸਾਂਝ ਸਥਾਪਿਤ ਕੀਤੀ ਹੈ। ਅੱਜ ਕੈਨੇਡਾ ਬੋਰਡ ਵਲੋਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਧਾਨ ਸ.

ਅਜੀਤ ਡੈਸਕ 15-11-2026
ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿਦਿਅਕ ਸੰਸਥਾਵਾਂ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਸ਼੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਨੇ ਸਿੱਖਿਆ ਦੇ ਖੇਤਰ ਵਿਚ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਵਿਕਟੋਰੀਆ ਅਕੈਡਮੀ, ਕੈਨੇਡਾ ਬੋਰਡ ਨਾਲ ਇਤਿਹਾਸਕ ਸਾਂਝ ਸਥਾਪਿਤ ਕੀਤੀ ਹੈ। ਅੱਜ ਕੈਨੇਡਾ ਬੋਰਡ ਵਲੋਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਧਾਨ ਸ. ਕੁਲਬੀਰ ਸਿੰਘ ਮਾਨ ਅਤੇ ਜਨਰਲ ਸਕੱਤਰ ਸ. ਹਰਸ਼ਦੀਪ ਸਿੰਘ ਰੰਧਾਵਾ ਨੂੰ ਸਕੂਲ ਦੀ ਮਾਨਤਾ ਪ੍ਰਾਪਤੀ ਦਾ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਇਸ ਇਤਿਹਾਸਕ ਸਾਂਝ ਰਾਹੀਂ ਸਕੂਲ ਦੇ ਵਿਦਿਆਰਥੀਆਂ ਲਈ ਕੈਨੇਡਾ ਹਾਈ ਸਕੂਲ ਐਜੂਕੇਸ਼ਨ ਪ੍ਰੋਗਰਾਮ ਅਤੇ ਓਂਟਾਰੀਓ ਅਕੈਡਮੀ ਸਕੂਲ ਡਿਪਲੋਮਾ ਦੇ ਨਵੇਂ ਰਾਹ ਖੁੱਲ੍ਹਣਗੇ ਅਤੇ ਕੈਨੇਡਾ, ਅਮਰੀਕਾ, ਯੂ.ਕੇ., ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਯੂਰਪ ਸਮੇਤ ਕਈ ਦੇਸ਼ਾਂ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਇਹ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਿਆ ਦੇ ਨਵੇਂ ਮੌਕੇ ਪ੍ਰਾਪਤ ਕਰੇਗਾ । ਸਕੂਲ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ, ਜਨਰਲ ਸਕੱਤਰ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਮਨਜੀਤ ਕੌਰ ਵਾਲੀਆ, ਮਨਜੀਤ ਕੌਰ ਪੱਡਾ ਅਤੇ ਵਾਈਸ ਪ੍ਰਿੰਸੀਪਲ ਸੰਦੀਪ ਕੌਰ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟਾਵਾ ਕੀਤਾ । ਇਸ ਮੌਕੇ ਇਸ਼ਾਨਦੀਪ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ ਸਟਾਫ ਹਾਜ਼ਰ ਸੀ ।
ਪਿਛਲੀ ਖ਼ਬਰ ਭਾਜਪਾ ਨਾਲ ਸਮਝੌਤਾ ਕਰਨ ਲਈ ਅਕਾਲੀ ਦਲ ਬਾਦਲ ਤਰਲੋਮੱਛੀ ਹੋ ਰਿਹਾ ਹੈ- ਧਾਲੀਵਾਲ ਅਗਲੀ ਖ਼ਬਰ ਬਚਪਨ ਪਲੇ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਬਾਲ ਦਿਵਸ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।