ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ
ਬਾਬਾ ਬਕਾਲਾ ਸਾਹਿਬ, 14 ਨਵੰਬਰ (ਰਾਜਨ)-ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜੋ ਕਿ ਸਕੂਲ ਦੇ ਮਰਹੂਮ ਚੇਅਰਮੈਨ ਸ: ਹਰਬੰਸ ਸਿੰਘ ਬੱਲ ਦੀ ਨਿੱਘੀ ਯਾਦ ਨੂੰ ਸਮਰਪਿਤ ਸੀ। ਸਮਾਗਮ ਦੀ ਸ਼ੁਰੂਆਤ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਹੋਈ, ਜਿਸ ਉਪਰੰਤ ਮੁੱਖ ਮਹਿਮਾਨ ਪ੍ਰਿੰਸੀਪਲ ਸੁਰਜੀਤ ਸਿੰਘ ਰੂਪੜਾ ਅਤੇ ਪ੍ਰਿੰਸੀਪਲ ਬਲਜੀਤ ਕੌਰ ਰੂਪੜਾ, ਮੈਡਮ ਚੋਜੀ ਪ੍ਰੀਤਮ ਬੱਲ, ਕੋਆਪਰੇਟਿਵ ਬੈਂਕ ਦੇ ਮੈਨੇਜਰ ਗੁਰਿੰਦਰ ਸਿੰਘ ਮੋਮੀ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬੁਤਾਲਾ, ਗੁਰਲੀਨ ਕੌਰ ਅਤੇ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਨੇ ਸਾਂਝੇ ਤੌਰ ‘ਤੇ ਦੀਪ ਪ੍ਰਜੱਵਲਿਤ ਕਰਕੇ ਸਮਾਰੋਹ ਦਾ ਆਗਾਜ਼ ਕੀਤਾ।
ਬਾਬਾ ਬਕਾਲਾ ਸਾਹਿਬ, 14 ਨਵੰਬਰ (ਰਾਜਨ)-ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜੋ ਕਿ ਸਕੂਲ ਦੇ ਮਰਹੂਮ ਚੇਅਰਮੈਨ ਸ: ਹਰਬੰਸ ਸਿੰਘ ਬੱਲ ਦੀ ਨਿੱਘੀ ਯਾਦ ਨੂੰ ਸਮਰਪਿਤ ਸੀ। ਸਮਾਗਮ ਦੀ ਸ਼ੁਰੂਆਤ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਹੋਈ, ਜਿਸ ਉਪਰੰਤ ਮੁੱਖ ਮਹਿਮਾਨ ਪ੍ਰਿੰਸੀਪਲ ਸੁਰਜੀਤ ਸਿੰਘ ਰੂਪੜਾ ਅਤੇ ਪ੍ਰਿੰਸੀਪਲ ਬਲਜੀਤ ਕੌਰ ਰੂਪੜਾ, ਮੈਡਮ ਚੋਜੀ ਪ੍ਰੀਤਮ ਬੱਲ, ਕੋਆਪਰੇਟਿਵ ਬੈਂਕ ਦੇ ਮੈਨੇਜਰ ਗੁਰਿੰਦਰ ਸਿੰਘ ਮੋਮੀ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬੁਤਾਲਾ, ਗੁਰਲੀਨ ਕੌਰ ਅਤੇ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਨੇ ਸਾਂਝੇ ਤੌਰ ‘ਤੇ ਦੀਪ ਪ੍ਰਜੱਵਲਿਤ ਕਰਕੇ ਸਮਾਰੋਹ ਦਾ ਆਗਾਜ਼ ਕੀਤਾ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸੱਤਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਰਸਵਤੀ ਵੰਦਨਾ ਅਤੇ ਤੀਜੀ ਤੇ ਪੰਜਵੀਂ ਦੇ ਬੱਚਿਆਂ ਨੇ ਸਵਾਗਤੀ ਗੀਤ ਪੇਸ਼ ਕੀਤਾ। ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਅਤੇ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਵਲੋਂ ਸਨਮਾਨਿਤ ਕੀਤਾ ਗਿਆ। ਮੈਡਮ ਪ੍ਰਿੰਸੀਪਲ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।