18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਜਨਾਲਾ ਪੁਲਿਸ ਵਲੋਂ 15 ਕਰੋੜ ਦੀ ਹੈਰੋਇਨ, 3 ਪਿਸਤੌਲ, 2 ਮੈਗਜ਼ੀਨ ਅਤੇ 90 ਜਿੰਦਾ ਕਾਰਤੂਸਾਂ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਕਾਬੂ

ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.

ਐੱਸ.ਐੱਚ.ਓ ਸਬ-ਇੰਸ: ਨਰਿੰਦਰ ਸਿੰਘ। 18-11-2026
ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਅਸਲੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ 15 ਕਰੋੜ ਰੁਪਏ ਦੀ ਕੀਮਤ ਵਾਲੀ 3 ਕਿੱਲੋ ਹੈਰੋਇਨ ਅਤੇ ਭਾਰੀ ਮਾਤਰਾ ਵਿਚ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ਵਿਚ ਅਜਨਾਲਾ ਤੋਂ ਗੁੱਜਰਪੁਰਾ ਰੋਡ ’ਤੇ ਬਣ ਰਹੇ ਨੈਸ਼ਨਲ ਹਾਈਵੇ ਪੁਲ ਹੇਠੋਂ ਪਿੰਡ ਗੁਜਰਪੁਰਾ ਨੂੰ ਮੁੜਨ ਲੱਗੀ ਤਾਂ ਪਿੰਡ ਗੁੱਜਰਪੁਰਾ ਵਾਲੀ ਸਾਈਡ ਤੋਂ ਇਕ ਮੋਨਾ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਉਂਦਾ ਦਿਖਾਈ ਦਿੱਤਾ, ਜਿਸ ਨੇ ਆਪਣੇ ਪਿੱਠ ’ਤੇ ਕਾਲੇ ਰੰਗ ਦਾ ਕਿੱਟ ਬੈਗ ਪਾਇਆ ਹੋਇਆ ਸੀ ਜੋ ਥੋੜਾ ਹੀ ਅੱਗੇ ਜਾ ਕੇ ਮੋਟਰਸਾਈਕਲ ਸਲਿੱਪ ਹੋਣ ਕਰਕੇ ਮੋਟਰਸਾਈਕਲ ਸਮੇਤ ਜ਼ਮੀਨ ’ਤੇ ਡਿੱਗ ਪਿਆ। ਜਿਸ ਨੂੰ ਕਾਬੂ ਕਰਕੇ ਜਦ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 3 ਕਿੱਲੋ ਹੈਰੋਇਨ, 3 ਪਿਸਟਲ, 2 ਮੈਗਜ਼ੀਨ ਅਤੇ 90 ਜਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਕਾਬੂ ਸਿੰਘ ਵਾਸੀ ਪਿੰਡ ਸ਼ਹਿਜ਼ਾਦਾ (ਰਮਦਾਸ) ਵਜੋਂ ਹੋਈ ਹੈ। ਐੱਸ.ਐੱਚ.ਓ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਮੀਤ ਸਿੰਘ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।
ਪਿਛਲੀ ਖ਼ਬਰ ‘ ਆਪ’ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ’ਤੇ ਅਕਾਲੀ ਵਾਰਿਸ ਪੰਜਾਬ ਦੇ ਆਗੂ ਸੁਰਜੀਤ ਸਿੰਘ ਕੋਟਲੀ ਕੋਕਾ ਨੇ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ- ਦਿਲਬਾਗ ਸਿੰਘ ਕੋਹਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।