18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

93ਵੀਂ ਬੱਸ ਨੂੰ ਕੈਬਨਿਟ ਮੰਤਰੀ ਈ.ਟੀ.ਓ. ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੰਡਿਆਲਾ ਗੁਰੂ, 17 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 18-11-2026
ਜੰਡਿਆਲਾ ਗੁਰੂ, 17 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬਾਲੀਆ ਮੰਝਪੁਰ ਤੋਂ 93ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੀ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ਼ੁਰੂ ਕੀਤੀ ਗਈ ਇਹ ਯੋਜਨਾ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ ।
ਪਿਛਲੀ ਖ਼ਬਰ ਪਿੰਡ ਨੰਗਲ ਪੰਨੂਆਂ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਛੇਵਾਂ ਕਬੱਡੀ ਖੇਡ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਕੂੜਾ ਚੁਕਣ ਵਾਲੀ ਕੰਪਨੀ ਟ੍ਰਿਪਲ ਆਰ ਨੂੰ ਨਿਗਮ ਨੇ ਕੱਢਿਆ ਚੇਤਾਵਨੀ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।