17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਸਠਿਆਲਾ, 17 ਨਵੰਬਰ (ਜਗੀਰ ਸਿੰਘ ਸਫਰੀ)-ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਕੁਇਜ਼ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਸ੍ਰੀਮਤੀ ਪ੍ਰਗਤੀ ਸੇਠੀ, ਪੀ.

ਅਜੀਤ ਡੈਸਕ 18-11-2026
ਸਠਿਆਲਾ, 17 ਨਵੰਬਰ (ਜਗੀਰ ਸਿੰਘ ਸਫਰੀ)-ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਕੁਇਜ਼ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਸ੍ਰੀਮਤੀ ਪ੍ਰਗਤੀ ਸੇਠੀ, ਪੀ.ਸੀ.ਐੱਸ. ਅਤੇ ਇਲੈਕਟੋਰਲ ਲਿਟਰੇਸੀ ਕਲੱਬ ਦੀ ਨੋਡਲ ਅਫ਼ਸਰ ਅਤੇ ਅਸਿਸਟੈਂਟ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਡਾ. ਹਰਸਿਮਰਨ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਹਲਕਾ 025-ਬਾਬਾ ਬਕਾਲਾ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥਣਾਂ ਤੇਜਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਵਿਚ ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ ਇਸ ਮੌਕੇ ਹਲਕਾ ਬਾਬਾ ਬਕਾਲਾ ਦੇ ਇਲੈਕਸ਼ਨ ਸੈੱਲ ਇੰਚਾਰਜ ਪ੍ਰਸ਼ਾਂਤ, ਕਾਲਜ ਦੇ ਸਵੀਪ ਮੈਂਬਰ ਮਨਦੀਪ ਸਿੰਘ ਅਤੇ ਹੀਰਾ ਲਾਲ ਵਲੋਂ ਵੀ ਅਹਿਮ ਭੂਮਿਕਾ ਅਦਾ ਕੀਤੀ ਗਈ।
ਪਿਛਲੀ ਖ਼ਬਰ ਬਾਬਾ ਜੋਧ ਸਿੰਘ ਅਜਨਾਲਾ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸੱਚੀਆਂ ਮਾਈਆਂ ਸਠਿਆਲਾ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਗਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।