19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨਾਲ ਗੱਲਬਾਤ ਜਾਰੀ ਪਰ ਅਕਾਲੀ ਦਲ ਬਾਦਲ ਨਾਲ ਕੋਈ ਸਿਆਸੀ ਸਾਂਝ ਨਹੀਂ-ਗਿਆਨੀ ਹਰਪ੍ਰੀਤ ਸਿੰਘ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੀ ਸਿਆਸਤ ਵਿਚ ਅੱਜ ਉਸ ਸਮੇਂ ਨਵੀਂ ਚਰਚਾ ਛਿੜ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਚਾਨਕ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਦੀ ਸਿਆਸਤ ਦੇ ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਪਹੁੰਚ ਗਏ।

ਅਜੀਤ ਡੈਸਕ 19-11-2026
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੀ ਸਿਆਸਤ ਵਿਚ ਅੱਜ ਉਸ ਸਮੇਂ ਨਵੀਂ ਚਰਚਾ ਛਿੜ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਚਾਨਕ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਦੀ ਸਿਆਸਤ ਦੇ ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਪਹੁੰਚ ਗਏ। ਉਨ੍ਹਾਂ ਦਾ ਇਹ ਅਚਨਚੇਤ ਦੌਰਾ ਸਿਰਫ਼ ਇਕ ਰਸਮੀ ਮੁਲਾਕਾਤ ਤੱਕ ਸੀਮਤ ਨਹੀਂ ਰਿਹਾ, ਸਗੋਂ ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪੰਥਕ ਸਿਆਸਤ ਦੀ ਦਿਸ਼ਾ, ਅਕਾਲੀ ਦਲ ਪੁਨਰ ਸੁਰਜੀਤ ਦੀ ਭਵਿੱਖੀ ਰਣਨੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੁੱਲ੍ਹ ਕੇ ਵਿਚਾਰਾਂ ਹੋਈਆਂ। ਇਸ ਮੌਕੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਡਾ. ਰਤਨ ਸਿੰਘ ਅਜਨਾਲਾ ਦੀ ਸਿਆਸੀ ਤਜਰਬੇਕਾਰ ਸ਼ਖ਼ਸੀਅਤ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਡਾ. ਅਜਨਾਲਾ ਲੰਬੇ ਸਮੇਂ ਤੋਂ ਅਕਾਲੀ ਸਿਆਸਤ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਅਕਾਲੀ ਸਿਆਸਤ ਦੀ ਨਬਜ਼ ਦੀ ਡੂੰਘੀ ਸਮਝ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਅਕਾਲੀ ਸਿਆਸਤ ਵਿਚ ਪੰਥਕ ਸੋਚ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਸੀ। ਪਰ ਅੱਜ ਦੀ ਪੰਥਕ ਅਤੇ ਅਕਾਲੀ ਸਿਆਸਤ ਵਿਚੋਂ ਨੈਤਿਕਤਾ ਕਿਤੇ ਗ਼ਾਇਬ ਹੁੰਦੀ ਜਾ ਰਹੀ ਹੈ, ਜਿਸ ਦੀ ਚਿੰਤਾ ਡਾ. ਰਤਨ ਸਿੰਘ ਅਜਨਾਲਾ ਵੀ ਕਰਦੇ ਹਨ । ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਸੰਭਾਵੀ ਗੱਠਜੋੜ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਾਂਝ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਸਟੈਂਡ ਸਪਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਸਾਂਝ ਸਭ ਤੋਂ ਪਹਿਲਾਂ ਗੁਰੂ ਸਾਹਿਬ ਨਾਲ ਹੈ, ਜੋ ਪੱਥਰ ‘ਤੇ ਲਕੀਰ ਹੈ। ਇਸ ਮੌਕੇ ਡਾ: ਅਵਤਾਰ ਕੌਰ ਅਜਨਾਲਾ, ਦਲਜਿੰਦਰਬੀਰ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਜਗਜੀਤ ਸਿੰਘ ਕੋਹਲੀ ਦਫ਼ਤਰ ਸਕੱਤਰ, ਕੈਟੀ ਪਰਮਪਾਲ ਸਿੰਘ ਅਜਨਾਲਾ, ਨਵਤੇਜ ਸਿੰਘ ਸੁੱਗਾ, ਤਾਜਕੰਨਵਰ ਸਿੰਘ ਅਜਨਾਲਾ, ਕਸ਼ਮੀਰ ਸਿੰਘ ਕਾਕੂ ਅਤੇ ਵਿਜੇ ਸਰੀਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟ੍ਰੇਨ ਨਾਲ ਹਾਦਸੇ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਆਰਮਜ਼ ਐਕਟ ਅਤੇ ਐਨ. ਡੀ. ਪੀ. ਐੱਸ. ਐਕਟ ਅਧੀਨ ਵੱਡੀਆਂ ਬਰਾਮਦਗੀਆਂ ਹੋਈਆਂ-ਗੁਰਪ੍ਰੀਤ ਸਿੰਘ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।