18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਉਦੋ ਨੰਗਲ ਵਿਖੇ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਚੌਂਕ ਮਹਿਤਾ, 18 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਉਦੋ ਨੰਗਲ ਵਿਖੇ ਸ੍ਰ. ਬਲਜੀਤ ਸਿੰਘ ਚਾਹਲ ਜਾਇੰਟ ਸੈਕਟਰੀ ਪੰਜਾਬ, ਭਗਤ ਸਿੰਘ ਬੀ.

ਅਜੀਤ ਡੈਸਕ 19-11-2026
ਚੌਂਕ ਮਹਿਤਾ, 18 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਉਦੋ ਨੰਗਲ ਵਿਖੇ ਸ੍ਰ. ਬਲਜੀਤ ਸਿੰਘ ਚਾਹਲ ਜਾਇੰਟ ਸੈਕਟਰੀ ਪੰਜਾਬ, ਭਗਤ ਸਿੰਘ ਬੀ. ਸੀ. ਵਿੰਗ, ਜਰਮਨ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਜਥੇਦਾਰ ਅਮਰਜੀਤ ਸਿੰਘ ਭੋਲਾ ਆਦਿ ਦੀ ਪ੍ਰੇਰਨਾ ਸਦਕਾ ਬਹੁਤ ਸਾਰੇ ਲੋਕ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਦਾਖ਼ਲ ਹੋ ਗਏ। ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਹਨਾਂ ਨੂੰ ਆਮ ਆਦਮੀ ਪਾਰਟੀ ਦੀਆਂ ਪਟਕੀਆਂ ਗੱਲਾਂ ਵਿਚ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ। ਸ਼ਾਮਿਲ ਹੋਣ ਵਾਲਿਆਂ ਵਿਚ ਮੈਂਬਰ ਮਹਿੰਦਰ ਕੌਰ ਪਤਨੀ ਸਾਧੂ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ, ਨਿਸ਼ਾਨ ਸਿੰਘ, ਧਰਮ ਸਿੰਘ , ਬਲਵਿੰਦਰ ਕੌਰ, ਹਰਜਿੰਦਰ ਕੌਰ, ਅਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਗੁਰਮਨਜੀਤ ਸਿੰਘ, ਸਾਜਨਪ੍ਰੀਤ ਸਿੰਘ ਆਦਿ ਆਮ ਆਦਮੀ ਪਾਰਟੀ ਵਿਚ ਦਾਖ਼ਲ ਹੋ ਗਏ ਹਨ ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੋਟਲਾ ਬਥੂੰਨਗੜ੍ਹ ਤੋਂ ਬੱਸ ਰਵਾਨਾ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ : ਭਾਈ ਸਰਬਜੀਤ ਸਿੰਘ ਖਾਨਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।