ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ਸਮਰ ਸਭਾ ਸੰਕਲਪ ਯਾਤਰਾ ’ਚ ਜਥਾ ਰਵਾਨਾ
ਸਠਿਆਲਾ, 18 ਨਵੰਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਕਾਕੋ ਦੀ ਅਗਵਾਈ ਵਿਚ ਜਥਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ਸਮਰਸਭਾ ਸੰਕਲਪ ਯਾਤਰਾ ਵਿਚ ਸ਼ਾਮਿਲ ਹੋਣ ਲਈ ਪਿੰਡ ਰਾਏਪੁਰ ਰਸੂਲਪੁਰ ( ਜਲੰਧਰ) ਨੂੰ ਰਵਾਨਾ ਹੋਇਆ। ਇਸ ਮੌਕੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਕਾਕੋ ਨੇ ਦੱਸਿਆ ਹੈ ਕਿ ਭਾਜਪਾ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਮਨਜੀਤ ਸਿੰਘ ਮੰਨਾ ਦੇ ਨਿਰਦੇਸ਼ਾਂ ’ਤੇ ਸਮਰ ਸਭਾ ਸੰਕਲਪ ਯਾਤਰਾ ਸ਼ਾਮਿਲ ਹੋਣ ਲਈ ਜਾ ਰਿਹਾ ਹਾਂ।
ਅਜੀਤ ਡੈਸਕ
19-11-2026