ਹਰੜ੍ਹ ਖੁਰਦ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ
ਅਜਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਪਿੰਡ ਹਰੜ੍ਹ ਖੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਚੰਦ ਸਿੰਘ ਹਰੜ੍ਹ ਅਤੇ ਯੂਥ ਆਗੂ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਨਾਲ ਸਬੰਧਤ ਕਈ ਪਰਿਵਾਰਾਂ ਨੇ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ । ਇਸ ਮੌਕੇ ਕਰਵਾਏ ਸਮਾਗਮ ਵਿਚ ਉਚੇਚੇ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਸ.
ਅਜਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਪਿੰਡ ਹਰੜ੍ਹ ਖੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਚੰਦ ਸਿੰਘ ਹਰੜ੍ਹ ਅਤੇ ਯੂਥ ਆਗੂ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਨਾਲ ਸਬੰਧਤ ਕਈ ਪਰਿਵਾਰਾਂ ਨੇ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ । ਇਸ ਮੌਕੇ ਕਰਵਾਏ ਸਮਾਗਮ ਵਿਚ ਉਚੇਚੇ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਸ. ਜੋਧ ਸਿੰਘ ਸਮਰਾ ਵਲੋਂ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਅਮਰਜੀਤ ਸਿੰਘ, ਬਲਦੇਵ ਸਿੰਘ, ਗਗਨਪ੍ਰੀਤ ਸਿੰਘ, ਜਸਵੰਤ ਸਿੰਘ, ਸੁੱਚਾ ਸਿੰਘ, ਗੁਰਸੇਵਕ ਸਿੰਘ, ਸੁਭਾ ਸਿੰਘ, ਜਸਬੀਰ ਸਿੰਘ, ਹਰਦੇਵ ਸਿੰਘ, ਧਰਮ ਸਿੰਘ, ਕੇਵਲ ਸਿੰਘ, ਮੇਜਰ ਸਿੰਘ ਅਤੇ ਰਵੇਲ ਸਿੰਘ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਹ ਉਹਨਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ। ਇਸ ਮੌਕੇ ਜੋਧ ਸਿੰਘ ਸਮਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ‘ਆਪ’ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸੱਜਣਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹਲਕਾ ਅਜਨਾਲਾ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।