19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਕਰੀਅਰ ਕੌਂਸਲਿੰਗ ਸੈਮੀਨਾਰ

ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤ ਬਾਬਾ ਨਾਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਭਵਿੱਖ ਦੇ ਸਹੀ ਕਰੀਅਰ ਵਿਕਲਪਾਂ ਬਾਰੇ ਜਾਣੂੰ ਕਰਵਾਉਣਾ ਸੀ ।

ਅਜੀਤ ਡੈਸਕ 20-11-2026
ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤ ਬਾਬਾ ਨਾਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਭਵਿੱਖ ਦੇ ਸਹੀ ਕਰੀਅਰ ਵਿਕਲਪਾਂ ਬਾਰੇ ਜਾਣੂੰ ਕਰਵਾਉਣਾ ਸੀ । ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਵੀਰ ਰਾਜਿੰਦਰ ਸਿੰਘ ਹੁਣਾਂ ਵਲੋਂ ਵੱਖ-ਵੱਖ ਖੇਤਰਾਂ ਜਿਵੇਂ ਮੈਡੀਕਲ, ਨਾਨ-ਮੈਡੀਕਲ, ਕਾਮਰਸ, ਆਰਟਸ, ਸਰਕਾਰੀ ਨੌਕਰੀਆਂ, ਡਿਫੈਂਸ, ਸਕਿੱਲ ਕੋਰਸਾਂ ਅਤੇ ਵਿਦੇਸ਼ ਵਿਚ ਪੜ੍ਹਾਈ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸਵਾਲ-ਜਵਾਬ ਸੈਸ਼ਨ ਵਿਚ ਹਿੱਸਾ ਲਿਆ । ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪ੍ਰਿੰ: ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ । ਅੰਤ ਵਿਚ ਕੋਆਰਡੀਨੇਟਰ ਜਸਬੀਰ ਸਿੰਘ ਚਾਹਲ ਵਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ- ਸੱਚਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਮਹਾਨ ਨਗਰ ਕੀਰਤਨ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।