19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ- ਸੱਚਰ

ਮਜੀਠਾ, 19 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪਿੰਡ ਪੰਧੇਰ ਵਿਖੇ ਸਾਬਕਾ ਸਰਪੰਚ ਸ੍ਰੀ ਪਲਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 20-11-2026
ਮਜੀਠਾ, 19 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪਿੰਡ ਪੰਧੇਰ ਵਿਖੇ ਸਾਬਕਾ ਸਰਪੰਚ ਸ੍ਰੀ ਪਲਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸੱਚਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਮੌਜੂਦਾ ਸਰਕਾਰ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ । ਸੱਚਰ ਨੇ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਪਲਵਿੰਦਰ ਸਿੰਘ ਫ਼ੌਜੀ, ਸਾਬਕਾ ਸਰਪੰਚ ਗੁਰਭੇਜ ਸਿੰਘ ਭੰਗਵਾਂ, ਮਨਜੀਤ ਸਿੰਘ ਬੱਬੀ, ਨਰੰਜਨ ਸਿੰਘ ਦੁਬਰਜੀ, ਕਲਵੰਤ ਸਿੰਘ, ਬਲਾਕ ਪ੍ਰਧਾਨ ਨਵਤੇਜ ਪਾਲ ਸਿੰਘ, ਨਵਦੀਪ ਸਿੰਘ ਸੋਨਾ, ਮੁਖਤਾਰ ਸਿੰਘ, ਤਰਸੇਮ ਸਿੰਘ, ਅੰਗਰੇਜ਼ ਸਿੰਘ ਉਰਫ਼ ਕਾਲਾ, ਦਇਆ ਸਿੰਘ, ਬਲਵਿੰਦਰ ਸਿੰਘ ਫੌਜੀ, ਮਲਕੀਤ ਸਿੰਘ, ਧਰਮ ਸਿੰਘ, ਸੁਰਜੀਤ ਸਿੰਘ, ਭੁੱਲ਼ਰ ਮਜੀਠਾ,ਬਲਵਿੰਦਰ ਸਿੰਘ, ਰਘਵਿੰਦਰ ਸਿੰਘ, ਸਕੱਤਰ ਸਿੰਘ ਅਤੇ ਜਗਜੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਪ੍ਰਦੇਸ਼ ਚੋਣ ਕਮੇਟੀ ’ਚ ਡੈਨੀ ਬੰਡਾਲਾ ਨੂੰ ਮਿਲੀ ਥਾਂ, ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਕਰੀਅਰ ਕੌਂਸਲਿੰਗ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।