ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਤੇ ਜਲ ਸੰਭਾਲ ਸੰਬੰਧੀ ਜਾਗਰੂਕਤਾ ਵੈਨ ਨੂੰ ਮੇਅਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ, 20 ਨਵੰਬਰ (ਹਰਮਿੰਦਰ ਸਿੰਘ)-ਸ਼ਹਿਰ ਦੇ ਹਰ ਘਰ ਤੱਕ ਸਾਫ਼ ਅਤੇ ਸੁਰੱਖਿਅਤ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਅਤੇ ਜਲ ਸੰਭਾਲ ਸੰਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮੇਅਰ ਜਤਿੰਦਰ ਸਿੰਘ ਭਾਟੀਆ ਵਲੋਂ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦਫ਼ਤਰ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਆਡੀਓ ਸਿਸਟਮ ਅਤੇ ਵੀਡੀਓ ਸਕਰੀਨ ਨਾਲ ਲੈਸ ਇਹ ਵੈਨ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।
ਅ
ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਤੇ ਜਲ ਸੰਭਾਲ ਸੰਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਵੈਨ ਰਵਾਨਾ ਕਰਦੇ ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਹੋਰ। ਤਸਵੀਰ : ਨਿਰਮਲ ਸਟੂਡੀਓ
21-11-2026
ਅੰਮ੍ਰਿਤਸਰ, 20 ਨਵੰਬਰ (ਹਰਮਿੰਦਰ ਸਿੰਘ)-ਸ਼ਹਿਰ ਦੇ ਹਰ ਘਰ ਤੱਕ ਸਾਫ਼ ਅਤੇ ਸੁਰੱਖਿਅਤ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਅਤੇ ਜਲ ਸੰਭਾਲ ਸੰਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮੇਅਰ ਜਤਿੰਦਰ ਸਿੰਘ ਭਾਟੀਆ ਵਲੋਂ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦਫ਼ਤਰ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਆਡੀਓ ਸਿਸਟਮ ਅਤੇ ਵੀਡੀਓ ਸਕਰੀਨ ਨਾਲ ਲੈਸ ਇਹ ਵੈਨ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਮੌਕੇ ਮੇਅਰ ਨੇ ਦੱਸਿਆ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਅੰਮ੍ਰਿਤਸਰ ਦੇ ਸ਼ਹਿਰੀ ਖੇਤਰ ਵਿਚ ਹੀ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਤਿੰਨ ਸੋ ਫ਼ੀਸਦੀ ਤੋਂ ਵੱਧ ਹੋ ਚੁੱਕੀ ਹੈ, ਜਿਸ ਦਾ ਮਤਲਬ ਹੈ ਕਿ ਹਰ ਸਾਲ ਰੀਚਾਰਜ ਹੋਣ ਵਾਲੇ ਧਰਤੀ ਹੇਠਲੇ ਪਾਣੀ ਨਾਲੋਂ ਤਿੰਨ ਗੁਣਾ ਤੋਂ ਵੀ ਵੱਧ ਪਾਣੀ ਜ਼ਮੀਨ ਵਿਚੋਂ ਕੱਢਿਆ ਜਾ ਰਿਹਾ ਹੈ। ਇਸ ਕਾਰਨ ਸ਼ਹਿਰ ਦੀ ਪਾਣੀ ਦੀ ਸਪਲਾਈ ਲਈ ਲੰਬੇ ਸਮੇਂ ਤੱਕ ਧਰਤੀ ਹੇਠਲੇ ਪਾਣੀ ‘ਤੇ ਨਿਰਭਰ ਨਹੀਂ ਰਿਹਾ ਜਾ ਸਕਦਾ। ਜਿਸ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਸ਼ਹਿਰ ਵਿਚ ਸਥਾਈ ਅਤੇ ਸੁਰੱਖਿਅਤ ਜਲ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਤਹਿਤ ਆਉਣ ਵਾਲੇ ਸਮੇਂ ਵਿਚ ਅੱਪਰ ਬਾਰੀ ਦੁਆਬ ਨਹਿਰ ਦੇ ਪਾਣੀ ਨੂੰ ਸਾਫ਼ ਕਰਕੇ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸ ਪ੍ਰੋਜੈਕਟ ਤਹਿਤ ਵੱਲ੍ਹਾ ਵਿਖੇ 44 ਕਰੋੜ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ, 112 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਉਣ ਅਤੇ 45 ਨਵੀਂ ਪਾਣੀ ਦੀ ਟੈਂਕੀਆਂ ਦਾ ਨਿਰਮਾਣ ਕਾਰਜ ਵੀ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਬਹੁਤ ਜਲਦ ਇਹ ਪ੍ਰੋਜੈਕਟ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਮੌਕੇ ਨੀਰਜ ਭੰਡਾਰੀ, ਰਮਨ ਸ਼ਰਮਾ, ਗੌਹਰ ਅਹਿਮਦ, ਗਾਇਤਰੀ ਚਾਵਲਾ ਆਦਿ ਵੀ ਹਾਜ਼ਰ ਸਨ।