23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਦਾ ਅਹਿਮ ਰੋਲ ਹੋਵੇਗਾ : ਜੇ. ਪੀ. ਸਹਿਣੇਵਾਲੀ

ਜੈਂਤੀਪੁਰ, 22 ਨਵੰਬਰ (ਭੁਪਿੰਦਰ ਸਿੰਘ ਗਿੱਲ)-ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਦਾ ਅਹਿਮ ਰੋਲ ਹੋਵੇਗਾ। ਜਿਸ ਦਾ ਪ੍ਰਗਟਾਵਾ ਕਰਦਿਆਂ ਨਰਿੰਦਰ ਸਿੰਘ ਜੇ.

ਅਜੀਤ ਡੈਸਕ 23-11-2026
ਜੈਂਤੀਪੁਰ, 22 ਨਵੰਬਰ (ਭੁਪਿੰਦਰ ਸਿੰਘ ਗਿੱਲ)-ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਦਾ ਅਹਿਮ ਰੋਲ ਹੋਵੇਗਾ। ਜਿਸ ਦਾ ਪ੍ਰਗਟਾਵਾ ਕਰਦਿਆਂ ਨਰਿੰਦਰ ਸਿੰਘ ਜੇ. ਪੀ. ਸਹਿਣੇਵਾਲੀ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੂੰ ਜਿਤਾਉਣ ਲਈ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਯੂਥ ਆਗੂਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਿੰਡ ਪਿੰਡ ਜਾ ਕੇ ਅਹਿਮ ਭੁਮਿਕਾ ਨਿਭਾਉਣਗੇ । ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਯੂਥ ਆਗੂਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ । ਇਸ ਮੌਕੇ ਨਰਿੰਦਰ ਸਿੰਘ ਜੇ ਪੀ, ਮੱਸਾ ਸਿੰਘ, ਅਰਬਿੰਦਰ ਸਿੰਘ, ਅਮਰਜੀਤ ਸਿੰਘ,ਗੁਰਲਾਲ ਸਿੰਘ,ਗੁਰਮੀਤ ਸਿੰਘ,ਪਾਂਡੇ ਅਬਦਾਲ,ਸਮੇਤ ਹੋਰ ਨੌਜਵਾਨ ਹਾਜ਼ਰ ਸਨ ।
ਪਿਛਲੀ ਖ਼ਬਰ ਸਾਡੇ ਚਾਨਣ ਮੁਨਾਰੇ ਵਿੱਦਿਆ ਦਾ ਚਾਨਣ ਵੰਡ ਰਿਹਾ ਹੈ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ 900 ਦੇ ਕਰੀਬ ਵਿਦਿਆਰਥੀ... ਅਗਲੀ ਖ਼ਬਰ ਰਾਜਾ ਵੜਿੰਗ ਦੇ ਬਿਆਨ ’ਤੇ ਤਿੱਖਾ ਤਨਜ਼, ਪੰਜਾਬ ਦੇ ਲੋਕ ਕਾਂਗਰਸ ਨੂੰ ਬਾਟੇ ਵਾਂਗ ਮਾਂਜ ਦੇਣਗੇ- ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।