ਜਥੇ: ਰਣੀਕੇ ਦਾ ਅਕਾਲੀ-ਭਾਜਪਾ ਗੱਠਜੋੜ ’ਤੇ ਵਰਕਰਾਂ ਵਲੋਂ ਕਰਵਾਏ ਮੂੰਹ ਮਿੱਠੇ
ਅਟਾਰੀ ਸਰਹੱਦ, 24 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ 2027 ਵਿਚ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਮਝੌਤੇ ’ਤੇ ਅਕਾਲੀ ਵਰਕਰ ਖੁਸ਼ੀ ਵਿਚ ਫੁੱਲੇ ਨਹੀਂ ਸਮਾ ਰਹੇ। ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਅਕਾਲੀ ਵਰਕਰਾਂ ਵਲੋਂ ਦੋਵੇਂ ਪਾਰਟੀਆਂ ਦਰਮਿਆਨ ਹੋਏ ਗੱਠਜੋੜ ਦੇ ਐਲਾਨ ਹੋਣ ਉਪਰੰਤ ਅਕਾਲੀ ਵਰਕਰਾਂ ਵਿਚ ਜਿੱਥੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਉਨ੍ਹਾਂ ਵਲੋਂ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।
ਅਜੀਤ ਡੈਸਕ
25-11-2026