ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਸਮਾਗਮ ਕਰਵਾਇਆ
ਰਈਆ, 24 ਨਵੰਬਰ (ਸ਼ਰਨਬੀਰ ਸਿੰਘ ਕੰਗ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਪਬਲਿਕ ਸਕੂਲ, ਰਈਆ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨੇ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀ ਜੁਗਰਾਜ ਸਿੰਘ, ਡੀ.
ਰਈਆ, 24 ਨਵੰਬਰ (ਸ਼ਰਨਬੀਰ ਸਿੰਘ ਕੰਗ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਪਬਲਿਕ ਸਕੂਲ, ਰਈਆ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨੇ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀ ਜੁਗਰਾਜ ਸਿੰਘ, ਡੀ.ਸੀ.ਪੀ. ਆਪ੍ਰੇਸ਼ਨਜ਼, ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਟਰੱਸਟ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ, ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ, ਰਈਆ ਦੇ ਪ੍ਰਧਾਨ ਕੰਵਰਦੀਪ ਸਿੰਘ ਸੇਖੋਂ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ, ਟਰੱਸਟ ਦੇ ਸਕੱਤਰ ਸ. ਹਰਜਿੰਦਰ ਸਿੰਘ ਰੰਧਾਵਾ ਅਤੇ ਟਰੱਸਟ ਦੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਸਿੱਖਿਆ ਦੇ ਮਹੱਤਵ ਨੂੰ ਬਾਖੂਬੀ ਪੇਸ਼ ਕੀਤਾ। ਮੁੱਖ ਮਹਿਮਾਨ ਸ੍ਰੀ ਦਲਵਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।