ਖੇਡਾਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਨੇ ਮੱਲ੍ਹਾਂ ਮਾਰੀਆਂ
ਅਟਾਰੀ ਸਰਹੱਦ, 24 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅੰਦਰ ਵਿਦਿਆ ਦਾ ਗਿਆਨ ਦੇ ਰਹੀ ਸੰਸਥਾ ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਅਧੀਨ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਅਟਾਰੀ ਰੇਲਵੇ ਸਟੇਸ਼ਨ ਦੇ ਬੱਚਿਆਂ ਵਲੋਂ ਖੇਡਾਂ ਵਿਚ ਮੱਲ੍ਹਾਂ ਮਾਰੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਰੋਹੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਲੋਂ ਕਰਵਾਏ ਗਏ ਰਾਜ ਪੱਧਰੀ ਅੰਡਰ 17 ਸਿੰਗਲ ਸੋਟੀ ਟੀਮ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੇ ਵਿਦਿਆਰਥੀ ਨੂਰਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।
ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਪ੍ਰਿੰਸੀਪਲ ਗੁਰਪ੍ਰੀਤ ਕੌਰ ਰੋਹੇਵਾਲ । ਤਸਵੀਰ : ਰਾਜਿੰਦਰ ਸਿੰਘ ਰੂਬੀ
25-11-2026