ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ
ਬਾਬਾ ਬਕਾਲਾ ਸਾਹਿਬ 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਮਹਾਂਪੁਰਖਾਂ ਨੇ ਪੰਜਾਂ ਪਿਆਰਿਆਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।
ਅਜੀਤ ਡੈਸਕ
26-11-2026