ਪੰਜਾਬ ਦੇ ਸੁਨਹਿਰੇ ਭਵਿੱਖ ਲਈ ਅਕਾਲੀ-ਭਾਜਪਾ ਗੱਠਜੋੜ ਮੀਲ ਪੱਥਰ ਸਾਬਤ ਹੋਵੇਗਾ : ਹੈਪੀ ਬੋਪਾਰਾਏ
ਅਟਾਰੀ ਸਰਹੱਦ, 25 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਹੈਪੀ ਬੋਪਾਰਾਏ ਨੇ ਅਕਾਲੀ-ਭਾਜਪਾ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਹਿੰਦੂ-ਸਿੱਖ ਏਕਤਾ ਅਤੇ ਸੂਬੇ ਦੀ ਸੱਚੀ ਤਰੱਕੀ ਲਈ ਸਮੇਂ ਦੀ ਲੋੜ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗੱਠਜੋੜ ਨਿੱਜੀ ਹਿਤਾਂ ਤੋਂ ਪਰੇ ਹੈ ਅਤੇ ਸਿਰਫ਼ ਪੰਜਾਬ ਦੇ ਹਿਤਾਂ ਲਈ ਬਣਾਇਆ ਗਿਆ ਹੈ।
ਹਰਪ੍ਰੀਤ ਸਿੰਘ ਹੈਪੀ ਬੋਪਾਰਾਏ
26-11-2026