26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡੀ.ਐੱਸ.ਪੀ ਬੱਬਨਦੀਪ ਸਿੰਘ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਫ ਸਬ ਡਵੀਜ਼ਨ ਅਜਨਾਲਾ ਦੇ ਨਵੇਂ ਆਏ ਡੀ. ਐੱਸ.

ਡੀ.ਐੱਸ.ਪੀ. ਬੱਬਨਦੀਪ ਸਿੰਘ ਅਹੁਦਾ ਸੰਭਾਲਦੇ ਹੋਏ । ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 26-11-2026
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਫ ਸਬ ਡਵੀਜ਼ਨ ਅਜਨਾਲਾ ਦੇ ਨਵੇਂ ਆਏ ਡੀ.ਐੱਸ.ਪੀ. ਬੱਬਨਦੀਪ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣਾ, ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣਾ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਗੁੰਡਾਗਰਦੀ, ਲੁੱਟ-ਖੋਹ ਅਤੇ ਹੋਰ ਗੈਰ-ਕਾਨੂੰਨੀ ਧੰਦੇ ਕਰਨ ਵਾਲੇ ਲੋਕ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣ ਕਿ ਇਲਾਕੇ ਵਿਚ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ। ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਜਾਂ ਸਮਾਜਿਕ ਦਬਾਅ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡੀ.ਐੱਸ.ਪੀ. ਬੱਬਨਦੀਪ ਸਿੰਘ ਨੇ ਅੱਗੇ ਕਿਹਾ ਕਿ ਪੁਲਿਸ ਦੀ ਵਰਦੀ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੀ ਰਾਖੀ ਲਈ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ’ਤੇ ਅਕਾਲੀ ਵਰਕਰਾਂ ਖੁਸ਼ੀ ਕੀਤੀ ਸਾਂਝੀ ਅਗਲੀ ਖ਼ਬਰ ਗੁ: ਸਤਲਾਣੀ ਸਾਹਿਬ ਵਿਖੇ ਸਾਲਾਨਾ ਮੇਲੇ ਸੰਬੰਧੀ ਦੂਸਰੇ ਦਿਨ ਰਾਤ ਦੇ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।