ਪਿੰਡ ਬਹਿੜਵਾਲ ਦੇ 30 ਪਰਿਵਾਰ ‘ਆਪ’ ’ਚ ਸ਼ਾਮਿਲ, ਸੋਨੀਆ ਮਾਨ ਕੀਤਾ ਸਨਮਾਨਿਤ
ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੈਂਬਰ ਖੁਸ਼ਬੀਰ ਸਿੰਘ ਅਤੇ ਮਨਦੀਪ ਸਿੰਘ ਦੋਧੀ ਸ਼ਹੂਰਾ ਦੀ ਪ੍ਰੇਰਨਾ ਸਦਕਾ 30 ਪਰਿਵਾਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਬਖਸ਼ੀਸ਼ ਸਿੰਘ, ਜਸਬੀਰ ਸਿੰਘ ਸਿੰਘ, ਜਸਵੰਤ ਸਿੰਘ, ਸੁਖਵੰਤ ਸਿੰਘ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜਗਤਾਰ ਸਿੰਘ, ਤਲਜਿੰਦਰ ਸਿੰਘ, ਕੁਲਦੀਪ ਸਿੰਘ ਫੌਜੀ, ਮਨਜੀਤ ਕੌਰ ਦਿਲਜੀਤ ਕੌਰ, ਬਲਜੀਤ ਕੌਰ ਨਿੰਦਰ ਕੌਰ, ਸੰਦੀਪ ਕੌਰ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਰਾਜਾਸਾਂਸੀ ਸੋਨੀਆ ਮਾਨ ਨੇ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ।
ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੈਂਬਰ ਖੁਸ਼ਬੀਰ ਸਿੰਘ ਅਤੇ ਮਨਦੀਪ ਸਿੰਘ ਦੋਧੀ ਸ਼ਹੂਰਾ ਦੀ ਪ੍ਰੇਰਨਾ ਸਦਕਾ 30 ਪਰਿਵਾਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਬਖਸ਼ੀਸ਼ ਸਿੰਘ, ਜਸਬੀਰ ਸਿੰਘ ਸਿੰਘ, ਜਸਵੰਤ ਸਿੰਘ, ਸੁਖਵੰਤ ਸਿੰਘ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜਗਤਾਰ ਸਿੰਘ, ਤਲਜਿੰਦਰ ਸਿੰਘ, ਕੁਲਦੀਪ ਸਿੰਘ ਫੌਜੀ, ਮਨਜੀਤ ਕੌਰ ਦਿਲਜੀਤ ਕੌਰ, ਬਲਜੀਤ ਕੌਰ ਨਿੰਦਰ ਕੌਰ, ਸੰਦੀਪ ਕੌਰ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਰਾਜਾਸਾਂਸੀ ਸੋਨੀਆ ਮਾਨ ਨੇ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਜਗਜੀਤ ਸਿੰਘ ਜੱਗੂ, ਨਿਹਾਲ ਸਿੰਘ, ਪਰਮਜੀਤ ਕੌਰ ਮੈਂਬਰ, ਜਗਦੀਸ਼ ਸਿੰਘ ਨੰਬਰਦਾਰ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।