26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਕੁਰਸੀਆਂ ਬਚਾਉਣ ਦੀ ਸਿਆਸਤ : ਦਿਲਬਾਗ ਸਿੰਘ ਕੋਹਾਲੀ

ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਇਆ ਸਮਝੌਤਾ ਲੋਕ ਹਿੱਤਾਂ ਦੀ ਬਜਾਏ ਆਪਣੀਆਂ ਸਿਆਸੀ ਕੁਰਸੀਆਂ ਬਚਾਉਣ ਦੀ ਕੋਸ਼ਿਸ਼ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਨੇ ਕੀਤਾ।

ਭਾਈ ਦਿਲਬਾਗ ਸਿੰਘ ਕੋਹਾਲੀ 26-11-2026
ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਇਆ ਸਮਝੌਤਾ ਲੋਕ ਹਿੱਤਾਂ ਦੀ ਬਜਾਏ ਆਪਣੀਆਂ ਸਿਆਸੀ ਕੁਰਸੀਆਂ ਬਚਾਉਣ ਦੀ ਕੋਸ਼ਿਸ਼ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਦੇਸ਼ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਲੰਮਾ ਸੰਘਰਸ਼ ਕਰਨਾ ਪਿਆ ਸੀ। ਭਾਈ ਕੋਹਾਲੀ ਨੇ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਮਾਮਲਾ ਵੀ ਪੰਜਾਬੀਆਂ ਦੇ ਮਨਾਂ ਵਿਚ ਅਜੇ ਤੱਕ ਤਾਜ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਨੂੰ ਸਤਾ ਵਿੱਚ ਲਿਆਉਣਗੇ।
ਪਿਛਲੀ ਖ਼ਬਰ ਸਹਿਣੇਵਾਲੀ ’ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬੀ.ਐਨ.ਐਸ. ਇੰਟਰਨੈਸ਼ਨਲ ਸਕੂਲ ਦਾ 14ਵਾਂ ਸਾਲਾਨਾ ਖੇਡ ਸਮਾਰੋਹ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।