25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਵਪਾਰਕ ਵਿਕਾਸ ਦੀਆਂ ਉਮੀਦਾਂ ਵਧੀਆਂ- ਰਾਕੇਸ਼ ਸ਼ਰਮਾ

ਜੰਡਿਆਲਾ ਗੁਰੂ, 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗਠਜੋੜ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਵਪਾਰਕ ਵਰਗ ਵਿਚ ਨਵੀਂ ਉਮੀਦ ਦੀ ਕਿਰਨ ਜਾਗੀ ਹੈ ਤੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਮਨ ਸ਼ਾਂਤੀ, ਸੁਰੱਖਿਆ ਅਤੇ ਸਾਜਗਾਰ ਵਪਾਰਕ ਮਾਹੌਲ ਦਾ ਹੋਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਪਾਰ ਮੰਡਲ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਰਾਕੇਸ਼ ਸ਼ਰਮਾਂ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ।

ਪ੍ਰਧਾਨ ਰਕੇਸ਼ ਸ਼ਰਮਾਂ 26-11-2026
ਜੰਡਿਆਲਾ ਗੁਰੂ, 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗਠਜੋੜ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਵਪਾਰਕ ਵਰਗ ਵਿਚ ਨਵੀਂ ਉਮੀਦ ਦੀ ਕਿਰਨ ਜਾਗੀ ਹੈ ਤੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਮਨ ਸ਼ਾਂਤੀ, ਸੁਰੱਖਿਆ ਅਤੇ ਸਾਜਗਾਰ ਵਪਾਰਕ ਮਾਹੌਲ ਦਾ ਹੋਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਪਾਰ ਮੰਡਲ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਰਾਕੇਸ਼ ਸ਼ਰਮਾਂ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਰ ਵਪਾਰੀ ਆਪਣੇ ਕਾਰੋਬਾਰ ਦੇ ਨਾਲ-ਨਾਲ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਵੀ ਫ਼ਿਕਰਮੰਦ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਕਾਲੀ-ਭਾਜਪਾ ਗੱਠਜੋੜ ਸੂਬੇ ਵਿਚ ਕਾਨੂੰਨ ਦਾ ਰਾਜ ਮੁੜ ਬਹਾਲ ਕਰਨ, ਗੈਂਗਸਟਰਵਾਦ ਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਪਹਿਲ ਦੇਵੇਗਾ, ਤਾਂ ਜੋ ਵਪਾਰੀ ਵਰਗ ਬਿਨਾਂ ਕਿਸੇ ਡਰ-ਭੈਅ ਤੋਂ ਆਪਣਾ ਕਾਰੋਬਾਰ ਕਰ ਸਕੇ।
ਪਿਛਲੀ ਖ਼ਬਰ ਹੈਬਰਨ ਵਰਲਡ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਜਗਪ੍ਰੀਤ ਸਿੰਘ ਨਿੱਕੂ ਵਡਾਲਾ ਦੀ ਅੱਜ ਭਾਰਤ ਪਹੁੰਚੇਗੀ ਮ੍ਰਿਤਕ ਦੇਹ ਇੰਗਲੈਂਡ ’ਚ ਭਿਆਨਕ ਸੜਕ ਹਾਦਸੇ ’ਚ ਹੋਈ ਸੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।