25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਬਾਬਾ ਹੰਦਾਲ ਵਿਖੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਜੰਡਿਆਲਾ ਗੁਰੂ, 25 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਪੋਲੀਓ ਰੋਕੂ ਮੁਹਿੰਮ ਤਹਿਤ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਵਿਖੇ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਹਤ ਵਿਭਾਗ ਦੇ ਐੱਸ.

ਅਜੀਤ ਡੈਸਕ 26-11-2026
ਜੰਡਿਆਲਾ ਗੁਰੂ, 25 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਪੋਲੀਓ ਰੋਕੂ ਮੁਹਿੰਮ ਤਹਿਤ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਵਿਖੇ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਹਤ ਵਿਭਾਗ ਦੇ ਐੱਸ.ਐੱਮ.ਓ. ਡਾ. ਜਸਪਾਲ ਸਿੰਘ, ਸੁਪਰਵਾਈਜ਼ਰ ਹਰਜੀਤ ਸਿੰਘ, ਬਲਰਾਜ ਸਿੰਘ, ਕੰਵਰਦੀਪ ਸਿੰਘ, ਅਮਨਦੀਪ ਕੌਰ ਅਤੇ ਬੀ.ਈ.ਈ. ਸੌਰਵ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਵਿੰਦਰ ਸਿੰਘ ਚੰਦੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ ਤਾਂ ਜੋ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਮਜੀਠਾ ਦਾ ਚੋਣ ਇਜਲਾਸ ਹੋਇਆ- ਕਰਨ ਖੋਸਲਾ ਸਰਬ ਸੰਮਤੀ ਨਾਲ ਬਣੇ ਤਹਿਸੀਲ ਮਜੀਠਾ ਦੇ ਪ੍ਰਧਾਨ ਅਗਲੀ ਖ਼ਬਰ ਹੈਬਰਨ ਵਰਲਡ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।