25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦੀ ਰੈਵੀਨਿਊ ਪਟਵਾਰ ਯੂਨੀਅਨ ਮਜੀਠਾ ਦਾ ਚੋਣ ਇਜਲਾਸ ਹੋਇਆ- ਕਰਨ ਖੋਸਲਾ ਸਰਬ ਸੰਮਤੀ ਨਾਲ ਬਣੇ ਤਹਿਸੀਲ ਮਜੀਠਾ ਦੇ ਪ੍ਰਧਾਨ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਤਹਿਸੀਲ ਕੰਪਲੈਕਸ ਮਜੀਠਾ ਵਿਖੇ ਅੱਜ ‘ਦੀ ਰੈਵਿਨਿਊ ਪਟਵਾਰ ਯੂਨੀਅਨ’ ਵਲੋਂ ਇਕ ਚੋਣ ਇਜਲਾਸ ਰੱਖਿਆ ਗਿਆ। ਜਿਸ ਵਿਚ ਜ਼ਿਲ੍ਹਾ ਟੀਮ ਦੇ ਸਮੂਹ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 26-11-2026
ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਤਹਿਸੀਲ ਕੰਪਲੈਕਸ ਮਜੀਠਾ ਵਿਖੇ ਅੱਜ ‘ਦੀ ਰੈਵਿਨਿਊ ਪਟਵਾਰ ਯੂਨੀਅਨ’ ਵਲੋਂ ਇਕ ਚੋਣ ਇਜਲਾਸ ਰੱਖਿਆ ਗਿਆ। ਜਿਸ ਵਿਚ ਜ਼ਿਲ੍ਹਾ ਟੀਮ ਦੇ ਸਮੂਹ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਤਹਿਸੀਲ ਮਜੀਠਾ ਨਾਲ ਸਬੰਧਤ ਸਮੂਹ ਪਟਵਾਰੀ ਵੀ ਸ਼ਾਮਲ ਹੋਏ। ਚੋਣ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਤਹਿਸੀਲ ਮਜੀਠਾ ਦੀ ਬਾਡੀ ਦੀ ਚੋਣ ਕਰਨ ਲਈ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਮੂਹ ਪਟਵਾਰੀਆਂ ਨੇ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਅਤੇ ਤਹਿਸੀਲ ਮਜੀਠਾ ਦੀ ਨਵੀਂ ਬਾਡੀ ਦੀ ਸਰਬਸੰਮਤੀ ਨਾਲ ਚੋਣ ਕਰਨ ਲਈ ਆਮ ਸਹਿਮਤੀ ਪ੍ਰਗਟ ਕੀਤੀ ਗਈ। ਉਪਰੰਤ ਪਟਵਾਰੀ ਕਰਨ ਖੋਸਲਾ ਨੂੰ ‘ਦੀ ਰੈਵਿਨਿਊ ਪਟਵਾਰ ਯੂਨੀਅਨ’ ਤਹਿਸੀਲ ਮਜੀਠਾ ਦਾ ਸਰਬਸੰਮਤੀ ਨਾਲ ਨਵਾਂ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਜਗਪ੍ਰੀਤ ਸਿੰਘ ਨੂੰ ਜਨਰਲ ਸਕੱਤਰ ਅਤੇ ਜਸਵਿੰਦਰ ਸਿੰਘ ਬੇਦੀ ਨੂੰ ਖਜਾਨਚੀ ਚੁਣਿਆ ਗਿਆ। ਬਾਕੀ ਰਹਿੰਦੇ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਜਿਸ ਵਿਚ ਗੁਰਮੀਤ ਸਿੰਘ ਸੀਨੀਅਰ ਜਨਰਲ ਸਕੱਤਰ, ਮਨਦੀਪ ਕੌਰ ਸੀਨੀਅਰ ਖਜਾਨਚੀ, ਹਰਨੂਰ ਸਿੰਘ ਸੀਨੀ: ਮੀਤ ਪ੍ਰਧਾਨ, ਸੁਰੇਸ਼ ਕੁਮਾਰ ਸੀਨੀ: ਮੀਤ ਪ੍ਰਧਾਨ ਅਤੇ ਇਸੇ ਤਰਾਂ ਆਨੰਦ ਜੋਤੀ ਨੂੰ ਆਡੀਟਰ ਬਣਾਇਆ ਗਿਆ। ਇਸ ਤੋਂ ਇਲਾਵਾ ਰੁਪਿੰਦਰ ਕੋਰ, ਮਨਵੀਰ ਸਿੰਘ ਮੱਲੀ ਤੇ ਚਾਨਣ ਸਿੰਘ ਪਟਵਾਰੀਆ ਨੂੰ ਜ਼ਿਲ੍ਹਾ ਨੁਮਾਇੰਦੇ ਨਿਯੁਕਤ ਕੀਤਾ ਗਿਆ। ਇਸ ਮੌਕੇ ਸਮੂਹ ਚੁਣੇ ਗਏ ਅਹੁਦੇਦਾਰਾਂ ਨੂੰ ਸੂਬਾ ਆਗੂ ਹਰਪਾਲ ਸਿੰਘ ਸਮਰਾ ਨੇ ਸਨਮਾਨਿਤ ਕੀਤਾ । ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਜ਼ਿਲ੍ਹਾ ਬਾਡੀ ਦਾ ਧੰਨਵਾਦ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸੋਹੀ, ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਤਹਿਸੀਲ ਪ੍ਰਧਾਨ ਅੰਮ੍ਰਿਤਸਰ -2 , ਮਨਿੰਦਰ ਸਿੰਘ ਤਹਿਸੀਲ ਪ੍ਰਧਾਨ ਅੰਮਿਤਸਰ -1, ਜਸਵਿੰਦਰ ਸਿੰਘ ਤਹਿਸੀਲ ਪ੍ਰਧਾਨ ਅਜਨਾਲਾ, ਰਜੀਵ ਕੁਮਾਰ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਵਾਰੀ ਸ਼ਾਮਲ ਸਨ ।
ਪਿਛਲੀ ਖ਼ਬਰ ਰਾਮ ਤੀਰਥ ਦੇ ਮੇਲੇ ਦੌਰਾਨ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਖੁੱਲ੍ਹੀ ਪੋਲ ਅਗਲੀ ਖ਼ਬਰ ਗੁਰਦੁਆਰਾ ਬਾਬਾ ਹੰਦਾਲ ਵਿਖੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।