25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਬੰਡਾਲਾ ਵਿਖੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਸ਼ਾਲ ਜਨਤਕ ਇਕੱਠ

ਜੰਡਿਆਲਾ ਗੁਰੂ, 25 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.

ਅਜੀਤ ਡੈਸਕ 26-11-2026
ਜੰਡਿਆਲਾ ਗੁਰੂ, 25 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ਵਿਸ਼ਾਲ ਜਨਤਕ ਇਕੱਠ ਕੀਤਾ ਗਿਆ, ਜਿਸ ਵਿਚ ਪਿੰਡ ਬੰਡਾਲਾ ਸਮੇਤ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਦਤਾ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਗਿਆ ਹੈ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਪਿਆਰ ਅਤੇ ਸਾਥ ਹੀ ਉਨ੍ਹਾਂ ਦੀ ਅਸਲ ਤਾਕਤ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹਲਕਾ ਜੰਡਿਆਲਾ ਗੁਰੂ ਦੇ ਲੋਕ ਇਕ ਵਾਰ ਫਿਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣਗੇ। ਇਸ ਮੌਕੇ ਡਾ. ਹਰਭਜਨ ਸਿੰਘ ਈ.ਟੀ.ਓ. ਵਲੋਂ ਸੰਦੀਪ ਬੰਟੀ ਬੰਡਾਲਾ ਨੂੰ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦਾ ਸਟੇਟ ਜੁਆਇੰਟ ਸਕੱਤਰ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰੀਕ ਸਿੰਘ ਬਾਠ, ਸੰਦੀਪ ਬੰਟੀ, ਸਰਪੰਚ ਪਰਮਜੀਤ ਸਿੰਘ ਨਿਸ਼ਾਨ, ਐੱਸ.ਸੀ. ਵਿੰਗ ਦੇ ਪ੍ਰਧਾਨ ਜਗੀਰ ਸਿੰਘ ਬੰਡਾਲਾ, ਮਲਕੀਤ ਸਿੰਘ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਨਾਮ ਸਿੰਘ, ਡਾ. ਤਰਸੇਮ ਸਿੰਘ ਬੰਡਾਲਾ, ਮੈਂਬਰ ਤੇਜਪਾਲ ਸਿੰਘ, ਸੰਤੋਖ ਸਿੰਘ, ਅਮਰਜੀਤ ਅੰਬਾ, ਗੁਰਪ੍ਰੀਤ ਗੋਰਾ, ਬਾਬਾ ਅਜੀਤ ਸਿੰਘ ਜੀ ਮੁੱਖ ਸੇਵਾਦਾਰ, ਸ਼ਮਸ਼ੇਰ ਸਿੰਘ ਬੰਡਾਲਾ, ਅਨੋਖ ਸਿੰਘ ਹੁੰਦਲਹਾਰ, ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਸੁੱਚਾ ਸਿੰਘ, ਮਨਪ੍ਰੀਤ ਸਰਪੰਚ , ਪ੍ਰਗਟ ਸਿੰਘ ਸਰਪੰਚ ਅਤੇ ਸ਼ਮਸ਼ੇਰ ਸਿੰਘ ਨਵਾਂ ਪਿੰਡ ਸਮੇਤ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ dffd ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਬਿਹਤਰ ਸਰਕਾਰ ਲਈ ਰਾਹ ਪੱਧਰਾ ਕਰੇਗਾ- ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।